ਐਸ.ਏ.ਐਸ. ਨਗਰ 05 ਅਪ੍ਰੈਲ : ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ, ਐਸ.ਏ.ਐਸ. ਨਗਰ, ਸ਼੍ਰੀ ਵਜੀਰ ਸਿੰਘ ਖਹਿਰਾ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ਼੍ਰੀ ਸੰਦੀਪ, ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀ ਬਲਜਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਪੇਮਲਪ੍ਰੀਤ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ, ਐਸ.ਏ.ਐਸ. ਨਗਰ, ਸ਼੍ਰੀ ਸੰਜੀਵ ਬੱਤਰਾ, ਜਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਸ਼੍ਰੀ ਪ੍ਰੀਤ ਕੰਵਲ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ, ਐਸ.ਏ.ਐਸ. ਨਗਰ ਅਤੇ ਸ਼੍ਰੀ ਸਨੇਹਪ੍ਰੀਤ ਸਿੰਘ, ਪ੍ਰਧਾਨ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ, ਸ਼੍ਰੀਮਤੀ ਓਪਿੰਦਰ ਕੌਰ, ਮੈਂਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ਼੍ਰੀ ਅਜੈਬ ਸਿੰਘ, ਮੈਂਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਅਤੇ ਸ਼੍ਰੀ ਐਸ.ਕੇ.ਸਿਨਹਾ, ਮੈਂਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸਿ਼ਰਕਤ ਕੀਤੀ। ਇਸ ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ।
ਸ੍ਰੀ ਆਰ.ਐਸ. ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 211 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 74 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ । ਇੱਥੇ ਇਹ ਵੀ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਸ਼ਿਕਾਇਤਾਂ,ਸਥਾਈ ਲੋਕ ਅਦਾਲਤ (ਜ਼.ਉ.ਸ.) ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟੈ੍ਰਫਿਕ ਚਲਾਨ, ਕੰਪਾਊਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।
No comments:
Post a Comment