SBP GROUP

SBP GROUP

Search This Blog

Total Pageviews

Wednesday, April 13, 2022

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ

ਐਸ.ਏ.ਐਸ ਨਗਰ, 13 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਮੀਟ, ਅੰਡੇ ਦੀਆਂ ਦੁਕਾਨਾਂ , ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।


 

ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨ ਨਾਲ ਜੈਨ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਏ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ  14 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

No comments:


Wikipedia

Search results

Powered By Blogger