ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਚੌਣਾਂ ਮੌਕੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ ਖੇਤੀ ਸੈਕਟਰ ਲਈ ਮੁਫ਼ਤ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕਰਕੇ ਇਤਿਹਾਸ ਰਚ ਦਿੱਤਾ ਹੈ ਅਤੇ ਵਿਰੋਧੀ ਦੇ ਮੂੰਹ ਬੰਦ ਕਰ ਦਿੱਤੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਜਗਤਾਰ ਸਿੰਘ ਘੜੂੰਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਵਰਗ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖੇ ਜਗਤਾਰ ਘੜੂੰਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਇੱਕ ਮਹੀਨੇ ਦੇ ਕਾਰਜਕਾਲ ਦੌਰਾਨ ਨੋਜਵਾਨਾਂ ਨੂੰ ਰੁਜ਼ਗਾਰ, ਪਰਾਈਵੇਟ ਸਕੂਲਾਂ ਤੇ ਫੀਸਾਂ ਵਧਾਉਣ ਤੇ ਪਾਬੰਦੀ ਲਗਾ ਕੇ ਸੂਬੇ ਅੰਦਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰਕੇ ਪੰਜਾਬ ਅੰਦਰ ਸ਼ਾਂਤੀ ਦਾ ਮਾਹੌਲ ਪੈਦਾ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦੀ ਖਰੀਦ ਨਿਰਵਿਘਨ ਕਰਵਾਉਣ, ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੇਣ, ਤੇ ਇਕ ਵਿਧਾਇਕ ਇਕ ਪੈਨਸ਼ਨ ਦਾ ਰੂਲ ਲਾਗੂ ਕਰਕੇ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਤੋਂ ਇਲਾਵਾ ਪ੍ਰਸ਼ਾਸਨ ਅਤੇ ਵਿਧਾਇਕਾਂ ਨੂੰ ਜਨਤਾ ਦੀਆਂ ਮੁਸਕਲਾਂ ਉਨ੍ਹਾਂ ਦੇ ਦੁਆਰ ਜਾ ਕੇ ਹੱਲ ਕਰਨ ਵਰਗੇ ਅਹਿਮ ਕੰਮ ਕੀਤੇ ਹਨ ਉਨਾਂ ਕਿਹਾ ਕਿ ਆਪ ਦੀ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਸਮੁੱਚੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ ਗਾ।ਇਸ ਮੌਕੇ ਉਨ੍ਹਾਂ ਨਾਲ ਕੰਵਲਜੀਤ ਸਿੰਘ ਪੱਤੋ, ਕੁਲਵਿੰਦਰ ਸਿੰਘ ਸਕਰੂਲਾਪੁਰ, ਗੁਰਜੋਤ ਸਿੰਘ ਬਜਹੇੜੀ, ਕੁਲਜੀਤ ਮਾਛੀਪੁਰ, ਅਵਤਾਰ ਸਿੰਘ,ਬੰਤ ਸਿੰਘ, ਸੁਪਿੰਦਰ ਸਿੰਘ, ਹਰਪਾਲ ਸਿੰਘ, ਤਰਲੋਕ ਸਿੰਘ,ਅਮਨ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 300 ਯੂਨਿਟ ਬਿਜਲੀ ਫਰੀ ਕਰਨ ਦੀ ਵਰਕਰਾਂ ਨਾਲ ਖੁਸੀ ਮਨਾਉਂਦੇ ਹੋਏ ਜਗਤਾਰ ਸਿੰਘ ਘੜੂੰਆਂ।
No comments:
Post a Comment