ਐਸ.ਏ.ਐਸ ਨਗਰ 12 ਮਈ : 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸ਼ਾਸਨ, ਜਿਲ੍ਹਾ ਪੁਲਿਸ ਅਤੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 14 ਮਈ ਨੂੰ ਲਗਾਈ ਜਾਣ ਵਾਲੀ ਲੋਕ ਅਦਾਲਤ ਲਈ ਜਿਲ੍ਹਾ ਹੈਡ ਕੁਆਰਟਰ ਵਿਖੇ ਕੁੱਲ 18 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿਖੇ ਵੀ ਲੋਕ ਅਦਾਲਤ ਲਗਾਈ ਜਾਵੇਗੀ।
No comments:
Post a Comment