ਐਸਏਐਸ ਨਗਰ, 06 ਮਈ : ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 6 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 90 ਹਜ਼ਾਰ 426 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 100 ਫ਼ੀਸਦੀ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ,ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25942ਮੀਟਰਕ ਟਨ, ਮਾਰਕਫੈੱਡ ਵੱਲੋਂ 15898ਮੀਟਰਕ ਟਨ, ਪਨਸਪ ਵੱਲੋਂ 10556ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14195ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4727ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 90ਹਜਾਰ392ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ143ਕਰੋੜ22ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।
No comments:
Post a Comment