ਨਵੀਂ ਦਿੱਲੀ,21 ਮਈ : ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਪੱਧਰ ‘ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੈਟਰੋਲ ਦੀਆਂ ਕੀਮਤਾਂ ‘ਚ ਸਾਢੇ 9.50 ਰੁਪਏ ਤੇ ਡੀਜ਼ਲ ਦੀਆਂ ਕੀਮਤਾਂ ‘ਚ 7 ਰੁਪਏ ਦੀ ਕਟੌਤੀ ਕੀਤੀ ਗਈ ਹੈ। ਪੈਟਰੋਲ ‘ਤੇ 8 ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਗਈ ਹੈ। ਇਸ ਦੇ ਨਾਲ ਹੀ ਸਿਲੰਡਰ 200 ਰੁਪਏ ਸਸਤਾ ਕੀਤਾ ਗਿਆ ਹੈ ਅਤੇ ਇਹ ਰੇਟ ਅੱਜ ਅੱਧੀ ਰਾਤ ਤੋਂ ਹੀ ਲਾਗੂ ਹੋ ਜਾਣਗੇ।
No comments:
Post a Comment