SBP GROUP

SBP GROUP

Search This Blog

Total Pageviews

ਨੌਜ਼ਵਾਨਾਂ ਨੇ ਬੱਬੀ ਬਾਦਲ ਦੀ ਅਗਵਾਈ ਵਿੱਚ ਮੋਹਾਲੀ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

 ਮੋਹਾਲੀ 28 ਮਈ : ਅੱਜ  ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੋਹਾਲੀ ਵਿਖੇ  ਨੋਜਵਾਨਾਂ ਵੱਲੋਂ ਬੱਬੀ ਬਾਦਲ ਦੀ ਅਗਵਾਈ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਕੜਾਹ, ਛੋਲਿਆਂ ਦਾ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਛਬੀਲ ਵਿੱਚ ਸੇਵਾ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਵਿੱਚ ਲੋਕਾਂ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਪਾਣੀ ਪਿਲਾਉਂਣਾ ਪੁੰਨ ਦਾ ਕੰਮ ਹੈ 


ਇਸ ਲਈ ਸਾਨੂੰ ਆਪਣੀ ਸ਼ਰਧਾ ਅਨੁਸਾਰ ਦਸਵੰਧ ਕੱਢ ਕੇ ਅਜਿਹੇ ਨੇਕ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮਨਦੀਪ ਸਿੰਘ ਵਿਰਕ, ਵਿਵੇਕ ਸਿੰਗਲਾ, ਰੋਹਿਤ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ,ਰਾਵਲਜੀਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਭਗਵੰਤ ਸਿੰਘ, ਜਸਵਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ।

No comments:


Wikipedia

Search results

Powered By Blogger