Tuesday, May 10, 2022

ਝੋਨੇ ਦੀ ਸਿੱਧੀ ਬਿਜਾਈ ਲਈ ਪਿੰਡ ਕਰਤਾਰਪੁਰ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਐਸ.ਏ.ਐਸ ਨਗਰ 10 ਮਈ : ਸੂਬਾ ਸਰਕਾਰ ਖੇਤੀ ਦੇ ਖੇਤਰ ਵਿੱਚ ਵੀ ਲਗਾਤਾਰ ਅੱਗੇ ਵੱਧ ਰਹੀ ਹੈ।  ਇਸੇ ਮਕਸਦ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਮੁੱਖ ਨੁਕਤੇ ਅਤੇ ਸੁਝਾਅ ਦੱਸਣ ਲਈ ਕਿਸਾਨ ਕੈਂਪ ਲਗਾਇਆ।ਕੰਢੀ ਖੇਤਰ ਵਿੱਚ ਪਾਣੀ ਦੇ ਘੱਟ ਰਹੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਮਾਜਰੀ ਦੇ ਪਿੰਡ ਕਰਤਾਰਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫ਼ਸਰ ਨੇ ਅਪੀਲ ਕੀਤੀ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ, ਕੱਦੂ ਕਰਕੇ ਲਾਏ ਝੋਨੇ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਬਹੁਤ ਫਾਇਦੇ ਹਨ ਜਿਵੇਂ ਕਿ 10-20% ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10-12% ਜਿਆਦਾ ਰੀਚਾਰਜ, ਲੇਬਰ ਦੀ ਬੱਚਤ, ਘੱਟ ਬਿਮਾਰੀਆ ਅਤੇ ਅਗਲੀ ਕਣਕ ਦੀ ਫ਼ਸਲ ਦਾ ਜਿਆਦਾ ਝਾੜ ਨਿਕਲਦਾ ਹੈ।


 ਡਾਂ ਗੁਰਪ੍ਰੀਤ ਸਿੰਘ ਏ.ਡੀ.ੳ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰਤੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ। ਡਾਂ ਪਰਮਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ, 3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਿਊ ਐਸ ਨਾਲ ਸੋਧ ਕੇ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। ਇਸ ਮੌਕੇ ਸ੍ਰੀਮਤੀ ਸੋਨੀਆ ਏ.ਈ.ਓ ਨੇ ਦੱਸਿਆ ਕਿ ਤਰ-ਵੱਤਰ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲੇਜ਼ਰ ਕਰਾਹੇ ਨਾਲ ਖੇਤ ਪੱਧਰਾ ਕਰਨ ਤੋ ਬਾਅਦ ਖੇਤ ਨੂੰ ਕਿਆਰੇ ਪਾਕੇ ਰੌਣੀ ਕਰੋ ਜਦੋ ਖੇਤ ਤਰ-ਵੱਤਰ ਹਾਲਤ ਵਿੱਚ ਆ ਜਾਵੇ ਤਾਂ ਹੋਛਾ ਵਾਹ ਕੇ 2 ਵਾਰ ਸੁਹਾਗਾ ਮਾਰਨ ਤੋਂ ਬਾਅਦ ਸਾਂਮ ਸਮੇਂ 8-10 ਕਿਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਕੇ ਬਿਜਾਈ ਕੀਤੀ ਜਾਵੇ ਅਤੇ ਬਿਜਾਈ ਤੋ ਤਰੁੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਇਕ ਲੀਟਰ ਸਟੌਂਪ/ਬੰਕਰ 30 ਈ ਸੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।

ਇਸ ਮੌਕੇ ਵਿਭਾਗ ਦੇ ਸਵਿੰਦਰ ਕੁਮਾਰ,ਜਸਵੰਤ ਸਿੰਘ ਏ.ਟੀ.ਐਮ ਅਤੇ ਕਿਸਾਨ ਜਗਜੀਤ ਨਿਰਮਲ,ਕੁਲਵਿੰਦਰ, ਹਰਨੇਕ ,ਬਲਵਿੰਦਰ ਸਿੰਘ ਹਾਜਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger