SBP GROUP

SBP GROUP

Search This Blog

Total Pageviews

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਖੇੜਾ ਵਿੱਖੇ ਕਿਸਾਨ ਕੈਂਪ ਲਗਾਇਆ

ਐਸ.ਏ.ਐਸ ਨਗਰ, 13 ਮਈ :ਪਾਣੀ ਦੇ ਘੱਟ ਰਹੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ  ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਮਾਜਰੀ ਦੇ ਪਿੰਡ ਖੇੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਗੁਰਬਚਨ ਸਿੰਘ ਬਲਾਕ ਖੇਤੀਬਾੜੀ ਅਫਸਰ ਅਤੇ ਡਾ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਅਪੀਲ ਕੀਤੀ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ, ਕੱਦੂ ਕਰਕੇ ਲਾਏ ਝੋਨੇ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਬਹੁਤ ਫਾਇਦੇ ਹਨ ਜਿਵੇਂ ਕਿ 10-20% ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10-12% ਜਿਆਦਾ ਰੀਚਾਰਜ, ਲੇਬਰ ਦੀ ਬੱਚਤ, ਘੱਟ ਬਿਮਾਰੀਆ ਅਤੇ ਅਗਲੀ ਕਣਕ ਦੀ ਫ਼ਸਲ ਦਾ ਜਿਆਦਾ ਝਾੜ ਨਿਕਲਦਾ ਹੈ। 

 
ਉਹਨਾ ਵੱਲੋ ਦੱਸਿਆ ਗਿਆ ਕਿ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰਤੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਿਊ ਐਸ ਨਾਲ ਸੋਧ ਕੇ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। ਬਿਜਾਈ ਤੋ ਤਰੁੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਇਕ ਲੀਟਰ ਸਟੌਂਪ/ਬੰਕਰ 30 ਈ ਸੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ। ਉਹਨਾ ਵੱਲੋ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਬਿਜਾਈ ਸੰਬੰਧੀ ਕੋਈ ਵੀ ਦਿੱਕਤ ਪੇਸ਼ ਆਉਦੀ ਹੈ ਤਾਂ ਕਿਸਾਨ ਕਿਸੇ ਵੀ ਸਮੇ ਖੇਤੀਬਾੜੀ ਅਧਿਕਾਰੀਆ ਨੂੰ ਸੰਪਰਕ ਕਰ ਸਕਦੇ ਹਨ।
 ਇਸ ਮੌਕੇ  ਕਿਸਾਨ ਹਰਜਿੰਦਰ ਸਿੰਘ, ਸੁਖਦੀਪ ਸਿੰਘ ,ਬਲਜੀਤ ਸਿੰਘ,ਜਰਨੈਲ਼  ਸਿੰਘ ,ਸੁਖਵਿੰਦਰ ਸਿੰਘ ਹਾਜਰ ਸਨ।

No comments:


Wikipedia

Search results

Powered By Blogger