SBP GROUP

SBP GROUP

Search This Blog

Total Pageviews

ਡਾ.ਬਲਜੀਤ ਕੌਰ ਵੱਲੋਂ ਜਿਲ੍ਹਾ ਮੁਹਾਲੀ ਦੇ ਆਂਗਨਵਾੜੀ ਸੈਂਟਰਾਂ ਦਾ ਦੌਰਾ

ਐਸ.ਏ.ਐਸ ਨਗਰ 27 ਮਈ :  ਪੰਜਾਬ ਸਰਕਾਰ ਵੱਲੋ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜਿੰਦਰ ਕੌਰ ਵੱਲੋਂ ਜਿਲ੍ਹੇ ਦੇ ਆਂਗਨਵਾੜੀ ਸੈਂਟਰ ਫੇਜ਼-2, ਅਤੇ ਆਂਗਣਵਾੜੀ ਸੈਂਟਰ ਸੋਹਾਣਾ ਦਾ ਦੌਰਾ ਕੀਤਾ ਗਿਆ ਅਤੇ ਆਂਗਨਵਾੜੀ ਦੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਜਾਇਜਾ ਲਿਆ। ਇਸ ਤੋਂ ਬਾਅਦ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਵੱਖ ਵੱਖ ਅਧਿਕਾਰੀਆਂ ਨੂੰ ਵੀ ਮਿਲੇ ।


          ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਸੁਖਦੀਪ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਜਿੰਦਰ ਕੌਰ ਵੱਲੋਂ ਜਿਲ੍ਹੇ ਦੇ ਆਂਗਨਵਾੜੀ ਸੈਂਟਰ, ਫੇਜ਼-2 ਅਤੇ ਆਂਗਨਵਾੜੀ ਸੈਂਟਰ, ਸੋਹਾਣਾ ਦਾ ਦੌਰਾ ਕੀਤਾ ਹੈ ਅਤੇ ਆਂਗਨਵਾੜੀ ਦੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਿਰੀਖਣ ਕੀਤਾ ਗਿਆ ਹੈ।  ਉਹਨਾਂ ਕਿਹਾ ਕਿ ਵਿਭਾਗ ਵਲੋਂ ਆਂਗਣਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆ, ਗਰਭਵਤੀ ਤੇ ਦੁੱਧ ਪਿਲਾਉ  ਮਹਿਲਾਵਾਂ, ਕਿਸ਼ੋਰੀ ਲੜਕੀਆਂ ਨੂੰ ਦਿੱਤੀਆ ਜਾ ਰਹੀਆਂ  ਸੇਵਾਵਾਂ ਜਿਵੇਂ ਕਿ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ, ਪ੍ਰੀ-ਸਕੂਲ ਸਿੱਖਿਆ, ਸਿਹਤ ਨਿਰੀਖਣ ਤੇ ਟੀਕਾਕਰਨ, ਰੈਫਰਲ ਸਰਵਿਸਸ, ਨਿਊਟ੍ਰੀਸ਼ਨ ਅਤੇ ਸਿਹਤ ਸਿੱਖਿਆ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ, ਉਡਾਣ ਸਕੀਮ ਆਦਿ ਲੋਕ ਭਲਾਈ ਸਕੀਮਾਂ ਦਾ ਕੈਬਨਿਟ ਮੰਤਰੀ ਜੀ ਵੱਲੋਂ ਨਿਰੀਖਣ ਕੀਤਾ ਗਿਆ ਹੈ। 



        ਇਸ ਤੋਂ ਇਲਾਵਾ ਜਿਲ੍ਹਾ ਪ੍ਰੋਗਰਾਮ ਅਫਸਰ ਵੱਲੋਂ ਦੱਸਆ ਕਿ ਉਨਾਂ ਵੱਲੋਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਨੂੰ ਉੱਚਾ ਚੁੱਕਣ, ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ, ਕੁਪੋਸ਼ਣ ਅਤੇ ਸਕੂਲ ਛੱਡਣ ਦੀਆਂ ਘਟਨਾਵਾਂ ਨੂੰ ਘੱਟ ਕਰਨ, ਮਾਵਾਂ ਦੀ ਬਾਲ ਪਾਲਣ ਪੋਸ਼ਣ ਸਮਰੱਥਾ ਨੂੰ ਵਧਾਉਣ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸੰਬੰਧੀ ਜਾਣਕਾਰੀ ਵੀ ਕੈਬਨਿਟ ਮੰਤਰੀ ਜੀ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੇ ਇਸਤਰੀਆਂ ਦੇ ਗਰਭ ਅਵਸਥਾ ਦੇ ਸਮੇਂ ਵੀ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦਾ ਸੁਨੇਹਾ ਵੀ ਦਿੱਤਾ।  ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨਾਲ ਨਿੱਜੀ ਤੌਰ ਤੇ ਮਿਲਕੇ ਗੱਲ ਬਾਤ ਵੀ ਕੀਤੀ । ਇਸ ਉਪਰੰਤ ਕੈਬਨਿਟ ਮੰਤਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਪਹੁੰਚੇ ਅਤੇ ਵੱਖ ਵੱਖ ਦਫਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਮਿਲੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਉਪ ਮੰਡਲ ਮਜਿਸਟ੍ਰੈਟ, ਹਰਬੰਸ ਸਿੰਘ,  ਜਿਲ੍ਹਾ ਪ੍ਰੋਗਰਾਮ ਅਫਸਰ, ਸੁਖਦੀਪ ਸਿੰਘ, ਜਿਲ੍ਹਾ ਭਲਾਈ ਅਫਸਰ, ਰਵਿੰਦਰਪਾਲ ਸਿੰਘ ਸੰਧੂ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਰੁਚਿਕਾ, ਅਤੇ, ਜਿਲ੍ਹਾ ਕੋਆਰਡੀਨੇਟਰ-ਪੋਸ਼ਣ ਮੈਡਮ ਹਰਦੀਪਮ ਵਿਸ਼ੇਸ ਤੌਰ ਤੇ ਹਾਜ਼ਰ ਸਨ।

No comments:


Wikipedia

Search results

Powered By Blogger