ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਕੀਤਾ ਜਾਵੇਗਾ ਵਿਕਾਸ
ਐਸ.ਏ.ਐਸ. ਨਗਰ 27 ਮਈ : ਪੰਜਾਬ ਨੂੰ ਹੀ ਹਰ ਹੀਲੇ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਇਹ ਚੋਣਾ ਤੋਂ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਰਿਸ਼ਵਤ ਦੇ ਕੇ ਕੰਮ ਨਹੀਂ ਕਰਵਾਉਣਾ ਪਵੇਗਾ। ਸਰਕਾਰ ਬਣਨ ਤੋਂ ਦੋ ਮਹੀਨੇ ਦੇ ਅੰਦਰ-ਅੰਦਰ ਹੀ ਇਹ ਗੱਲ ਜ਼ਮੀਨੀ ਪੱਧਰ 'ਤੇ ਸੱਚ ਹੋ ਗਈ ਹੈ । ਹੁਣ ਸਰਕਾਰੀ ਦਫਤਰ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ‘ਆਪ’ ਨੂੰ ਵੱਡਾ ਸਮਰਥਨ ਦਿੱਤਾ ਹੈ, ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ।
ਸ. ਕੁਲਵੰਤ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ’ਚ ਰਹਿ ਕੇ ਹੀ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਹਲਕੇ ਦੇ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਅਤੇ ਹਰ ਦਫ਼ਤਰ ਜਿੱਥੇ ਲੋਕ ਆਪਣੇ ਕੰਮ ਲਈ ਦੂਰ ਦਰਾਡੇ ਤੋਂ ਚੱਲ ਕੇ ਆਉਂਦੇ ਹਨ, ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਪਰਤਣਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਹਲਕੇ ਵਿੱਚੋਂ ਭ੍ਰਿਸ਼ਟਾਚਾਰ ਜੜੋਂ ਪੁੱਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਅਹੁਦਾ ਸਾਂਭਣ ਮੌਕੇ ਸ਼ਹੀਦਾਂ ਦੀ ਧਰਤੀ 'ਤੇ ਕਿਹਾ ਸੀ, "ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਜੋ ਵੀ ਰਿਸ਼ਵਤ ਮੰਗੇਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਸਾਰੇ ਮਿਲ ਕੇ ਇੱਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਾਂਗੇ।"
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ ਨੂੰ 75 ਸਾਲ ਹੋ ਚੁੱਕੇ ਹਨ ਪਰ ਸੂਬੇ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿਥੇ ਕਿਸੇ ਸਰਕਾਰ ਨੇ ਆਪਣੇ ਵਜ਼ੀਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤਾ ਹੋਵੇ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਉਦੋਂ ਮਿਸਾਲ ਕਾਇਮ ਕੀਤੀ, ਜਦੋਂ ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਬਰਖਾਸਤ ਕੀਤਾ ਸੀ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਕੈਬਨਿਟ ਵਜ਼ੀਰ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕੀਤਾ ਹੈ । ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨੇ ਹਰ ਵੇਲੇ ਕੰਮ ਕਰ ਰਹੀ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ - 9501-200-200 ਦੀ ਸ਼ੁਰੂਆਤ ਕੀਤੀ ਗਈ।
No comments:
Post a Comment