ਖਰੜ 24 May : ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਰਾਣਾ ਨੇ ਪੈਟਰੋਲ ਡੀਜਲ ਦੀਆਂ ਕੀਮਤਾਂ ਘੱਟ ਕਰਨ ਅਤੇ ਮੂੰਗੀ ਦੀ ਫਸਲ ਦੀ ਖਰੀਦ ਐਮ ਐਸ ਪੀ ਤੇ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਨਰਿੰਦਰ ਰਾਣਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਰਾਹਤ ਦਿੰਦੀਆਂ ਕੇਂਦਰ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ ਡਿਊਟੀ 8 ਰੁਪਏ ਤੇ ਡੀਜ਼ਲ' ਤੇ 6 ਰੁਪਏ ਪ੍ਰਤੀ ਲੀਟਰ ਘੱਟ ਕਰਨ ਦਾ ਫੈਸਲਾ ਕੀਤਾ ਹੈ।
ਜਿਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਰਸੋਈ ਗੈਸ ਸਿਲੰਡਰਾਂ 'ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮਹਾਮਾਰੀ ਅਤੇ ਯੁਕਰੇਨ ਯੁੱਧ ਦੇ ਕਾਰਨ ਮਹਿੰਗਾਈ ਵੱਧੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮੈਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਸੂਬਾ ਸਰਕਾਰ ਵੀ ਪੇਟਰੋਲ ਡੀਜ਼ਲ ਤੇ ਆਪਣੇ ਹਿੱਸੇ ਦੇ ਵੈਟ ਨੂੰ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਵਿੱਚ ਆਪਣਾ ਹਿੱਸਾ ਪਾਉਣ । ਰਾਣਾ ਨੇ ਕਿਸਾਨਾਂ ਲਈ ਮੂੰਗੀ ਦੀ ਫਸਲ ਦੀ ਖਰੀਦ ਐਮ ਐਸ ਪੀ ਤੇ ਕਰਨ ਲਈ ਵੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
No comments:
Post a Comment