Friday, May 20, 2022

ਝੋਨੇ ਦੀ ਸਿੱਧੀ ਬਿਜਾਈ ਦੀ ਜਾਣਕਾਰੀ ਸੰਬੰਧੀ ਪਿੰਡ ਕਾਦੀਮਾਜਰਾ ਵਿਖੇ ਲਗਾਇਆ ਕੈਂਪ

ਐਸ.ਏ.ਐਸ ਨਗਰ 20 ਮਈ : ਘੱਟ ਰਹੇ ਪਾਣੀ ਦੇ ਸਤਰ  ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾਂ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾਂ. ਗੁਰਬਚਨ ਸਿੰਘ ਦੇ ਸੰਚਾਲਨ ਹੇਠ ਬਲਾਕ ਮਾਜਰੀ ਦੇ ਪਿੰਡ ਕਾਦੀਮਾਜਰਾ ਵਿਖੇ  ਬਿਨਾਂ  ਕੱਦੂ ਕਿੱਤੇ  ਝੋਨੇ ਦੀ ਸਿੱਧੀ ਬਿਜਾਈ ਨਾਲ ਕਾਸ਼ਤ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆI

  ਇਸ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਡਾਂ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਅਪੀਲ ਕੀਤੀ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ, ਜਿਸ ਨਾਲ 10-20% ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10-12% ਜਿਆਦਾ ਰੀਚਾਰਜ, ਲੇਬਰ ਦੀ ਬੱਚਤ, ਘੱਟ ਬਿਮਾਰੀਆ ਅਤੇ ਅਗਲੀ ਕਣਕ ਦੀ ਫ਼ਸਲ ਦਾ ਜਿਆਦਾ ਝਾੜ ਨਿਕਲਦਾ ਹੈ।




ਉਹਨਾ  ਵੱਲੋ  ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤਰ-ਵੱਤਰ ਵਿਧੀ ਨਾਲ ਬਿਜਾਈ ਕੀਤੀ ਜਾਂਦੀ ਹੈ ਤਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ ਰੱਖੋ ਅਤੇ 21 ਦਿਨਾਂ ਬਾਅਦ ਹੀ ਸਿੰਚਾਈ ਕਰੋI  ਸਿੱਧੀ ਬਿਜਾਈ ਲਈ ਦਰਮਿਆਨੀ ਤੋਂ ਹਲਕਿਆਂ ਭਾਰੀਆਂ  ਜ਼ਮੀਨਾਂ  ਢੁਕਵੀਆਂ ਹੁੰਦੀਆਂ ਹਨ I ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਿਊ ਐਸ ਨਾਲ ਸੋਧ ਕੇ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। ਬਿਜਾਈ ਤੋ ਤਰੁੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਇਕ ਲੀਟਰ ਸਟੌਂਪ,ਬੰਕਰ 30 ਈ ਸੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।

ਉਹਨਾ ਵੱਲੋ ਕਿਸਾਨਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਬਿਜਾਈ ਸੰਬੰਧੀ ਕੋਈ ਵੀ ਦਿੱਕਤ ਪੇਸ਼ ਆਉਦੀ ਹੈ ਤਾਂ ਕਿਸਾਨ ਕਿਸੇ ਵੀ ਸਮੇ ਖੇਤੀਬਾੜੀ ਅਧਿਕਾਰੀਆ ਨੂੰ ਸੰਪਰਕ ਕਰ ਸਕਦੇ ਹਨ। ਕਿਸਾਨਾਂ ਵਲੋਂ ਵੀ  ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਾਈ ਭਰਵਾਂ ਹੁੰਗਾਰਾ ਭਰਿਆ ਗਿਆ ਅਤੇ ਖੇਤੀਬਾੜੀ ਮਹਿਕਮੇ ਵੱਲੋ ਲਗਾਏ ਜਾ ਰਹੇ ਕੈਂਪਾ ਨੂੰ ਸੰਲਾਘਾ ਯੋਗ ਕਦਮ ਦੱਸਿਆI

ਇਸ  ਮੌਕੇ  ਕਿਸਾਨ ਨਿਰਮਲ  ਸਰਬਜੀਤ ਸਿੰਘ, ਅਮਰੀਕ ਸਿੰਘ ,ਸੁਖਜੀਤ ਸਿੰਘ,ਜਗਤਾਰ ਸਿੰਘ ,ਸੁਖਵਿੰਦਰ ਸਿੰਘ ਹਾਜ਼ਰ   ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger