ਕੁਰਾਲੀ 12 ਮਈ : ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਵਿਚ ਸਭ ਤੋਂ ਵਧੀਆ ਹੋਵੇਗੀ। ਦਿੱਲੀ ਦੀ ਤਰਜ਼ ਤੇ ਪੰਜਾਬ ਦੇ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ।ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿੰਡਾਂ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਐਮ ਐਲ ਏ ਮਾਨ ਅਤੇ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਸਹਿਯੋਗ ਨਾਲ ਕੁਰਾਲੀ/ਖਰੜ ਦੇ 12 ਵੱਖ ਵੱਖ ਪਿੰਡਾਂ ਦੇ ਸਕੂਲਾਂ ਨੂੰ ਪੀਣ ਵਾਲੇ ਠੰਢਧਾਇਕਾ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਕੂਲਾਂ ਦਾ ਵਿਕਾਸ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਦੀਆਂ ਪੈਨਸ਼ਨਾਂ, ਕੱਚੇ ਘਰਾਂ, ਸਕੂਲਾਂ ਦੀਆਂ ਰਹਿੰਦੀਆਂ ਕਮੀਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ। ਹਲਕਾ ਖਰੜ ਆਉਂਦੇ ਪੰਜ ਸਾਲਾਂ ਵਿਚ ਪੰਜਾਬ ਵਿੱਚ ਸਭ ਤੋਂ ਸ੍ਰੇਸ਼ਟ ਹਲਕਾ ਹੋਵੇਗਾ। ਸਕੂਲ ਕਮੇਟੀ ਵੱਲੋਂ ਵਿਧਾਇਕਾ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬੰਦਨਾ ਪੁਰੀ ਵੱਲੋਂ ਸਕੂਲ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਸਮੇਤ, ਸਕੂਲ ਦੀ ਚਾਰਦੀਵਾਰੀ ਅਤੇ ਖੇਡ ਮੈਦਾਨ ਬਾਰੇ ਚਾਨਣਾ ਪਾਇਆ। ਜਿਸ ਤੇ ਵਿਧਾਇਕਾ ਮਾਨ ਨੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਕਮੇਟੀ ਦੇ ਬਲਵੀਰ ਸਿੰਘ , ਸਟਾਫ, ਰੋਟਰੀ ਕਲੱਬ ਪ੍ਰਧਾਨ ਅਸ਼ੀਸ਼ ਮਿੰਡਾ ਸਮੇਤ ਅਹੁਦੇਦਾਰ , ਦਲਵਿੰਦਰ ਸਿੰਘ ਬੈਨੀਪਾਲ ਸਮੇਤ ਹੋਰ ਵੱਖ ਵੱਖ ਪਿੰਡਾਂ ਦੇ ਵਾਸੀ ਅਤੇ ਆਪ ਵਾਲੰਟੀਅਰ ਹਾਜ਼ਰ ਸਨ।
No comments:
Post a Comment