SBP GROUP

SBP GROUP

Search This Blog

Total Pageviews

ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

 ਐਸ ਏ ਐਸ ਨਗਰ ,05 ਮਈ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।


ਸ੍ਰੀ ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ।


ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ।

ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ।

ਸ੍ਰੀ ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।

No comments:


Wikipedia

Search results

Powered By Blogger