Wednesday, May 11, 2022

ਗੁਰੂ ਤੇਗ ਬਹਾਦਰ ਨਗਰ ਖਰੜ 'ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ

ਐਸ.ਏ.ਐਸ, ਨਗਰ 11 ਮਈ  : ਅੱਜ ਗੁਰੂ ਤੇਗ ਬਹਾਦਰ ਨਗਰ, ਖਰੜ ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ:ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।



ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ, ਕਾਰਜਕਾਰੀ ਅਫਸਰ ਵੱਲੋਂ ਦੱਸਿਆ ਗਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ  ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀਂ। ਅੱਜ ਦੇ ਇਸ ਕੈਂਪ ਵਿੱਚ 24 ਖਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ  ਗਏ। ਜਿਨ੍ਹਾਂ ਵਿੱਚ ਯੂਰੀਆ, ਕਾਸਟਿਕ ਸੋਡਾ ਅਤੇ ਸਟਾਰਚ ਦੇ ਸੈਂਪਲ ਟੈਸਟ ਕੀਤੇ ਗਏ, ਇਨਾ ਸੈਂਪਲਾਂ ਦੀ ਰਿਪੋਰਟ ਨਿੱਲ ਪਾਈ ਗਈ। 5 ਸੈਂਪਲਾ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ।


ਇਸ ਕੈਂਪ ਦੌਰਾਨ ਸ੍ਰੀ ਮਨਦੀਪ ਸਿੰਘ ਸੈਣੀ, ਇੰਸਪੈਕਟਰ ਡੇਅਰੀ ਨੇ ਦੱਸਿਆ ਕਿ ਕੈਂਪ ਤੋਂ ਇਲਾਵਾ ਜ਼ਿਲਾ ਪ੍ਰਬੰਧਕਾਂ ਕੰਪਲੈਕਸ, ਸੈਕਟਰ 76 ਵਿਖੇ ਕਮਰਾ ਨੰਬਰ 434, ਤੀਸਰੀ ਮੰਜਲ ਵਿੱਚ ਦੁੱਧ ਦੀ ਪਰਖ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸਮਾਂ ਸਵੇਰੇ 9 ਤੋਂ 11 ਵਜੇ ਤੱਕ ਮੁਫ਼ਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ਼ ਤੌਰ ਤੇ ਅਜਿਹਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਗੁਰਦੀਪ ਸਿੰਘ, ਜਸਪ੍ਰੀਤ ਕੌਰ, ਬਲਵਿੰਦਰ ਕੌਰ ਅਤੇ ਅਮਨਦੀਪ ਸਿੰਘ ਹਾਜ਼ਰ ਸਨ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger