Tuesday, May 10, 2022

ਡੀ.ਸੀ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ, 10 ਮਈ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਚਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਤੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ। ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। 



ਮੀਟਿੰਗ ਦੀ ਸ਼ੁਰੂਆਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਮਹਾਂਮਾਰੀ ਦੇ ਠੱਲ ਪੈਣ ਤੋਂ ਬਾਅਦ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਦੇ ਬਾਰੇ ਚਰਚਾ ਕੀਤੀ ਗਈ । ਉਨ੍ਹਾਂ ਸਿਹਤ ਵਿਭਾਗ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਦੀ ਸੈਪਲਿੰਗ ਅਤੇ ਟੀਕਾਕਰਨ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਿਵਲ ਸਰਜਨ ਨੂੰ ਇਹ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਸੈਂਪਲਿੰਗ ਵਧਾਈ ਜਾਵੇ। ਇਸ ਦੇ ਨਾਲ ਹੀ ਵੱਧ ਤੋਂ ਵੱਧ ਪਹਿਲੀ ਅਤੇ ਦੂਜੀ ਡੋਜ਼ ਦਾ ਕੋਵਿਡ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ ( ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ) ਤਹਿਤ ਵੀ ਵੱਧ ਤੋਂ ਵੱਧ ਚਲਾਨਿੰਗ ਕੀਤੀ ਜਾਵੇ।


     ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿਸੇ ਵੀ ਸਥਿਤੀ ਵਿੱਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖਾਤਮੇ ਲਈ ਚੱਲ ਰਹੀ ਲੜਾਈ ਵਿੱਚ ਵੀ ਕੋਈ ਢਿੱਲ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਬਦਲਾਅ ਨਾਲ ਮੱਛਰਾਂ ਦਾ ਖ਼ਤਰਾ ਵਧ ਰਿਹਾ ਹੈ। ਇਸ ਲਈ ਉਨ੍ਹਾਂ ਘਰਾਂ ਦੀ ਚਲਾਨਿੰਗ ਦੇ ਨਾਲ ਫੌਗਿੰਗ ਅਤੇ ਘਰ -ਘਰ ਕੰਟੇਨਰ ਸਰਵੇਖਣ ਤੇਜ਼ ਕੀਤਾ ਜਾਵੇ, ਜਿੱਥੇ ਮੱਛਰਾਂ ਦਾ ਲਾਰਵਾ ਪਾਇਆ ਜਾਂਦਾ ਹੈ। ਹਰੇਕ ਫੌਗਿੰਗ ਵਾਹਨ ਨੂੰ ਦਿਨ ਵਿੱਚ ਸਿਰਫ਼ ਇੱਕ ਵਾਰ ਚਾਲੂ ਕਰਨ ਦੀ ਬਜਾਏ, ਉਨ੍ਹਾਂ ਨੂੰ ਦੋ ਵਾਰ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸਵੇਰ ਅਤੇ ਸ਼ਾਮ ਨੂੰ ਫੌਗਿੰਗ ਉਤੇ ਵੱਧ ਜ਼ੋਰ ਦਿੱਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਖੇਤਰਾਂ ਨੂੰ ਨਿਯਮਤ ਰੂਪ ਵਿੱਚ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੇ ਟੈਕਰਾਂ ਦੀ ਸਾਫ- ਸਫਾਈ ਕਰਵਾਈ ਜਾਵੇ ਅਤੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਜਾਣ। । ਉਨ੍ਹਾਂ ਅੱਗੇ ਕਿਹਾ ਕਿ ਨਾਲੀਆਂ ਦੇ ਨੇੜੇ ਮੈਡੀਸਨਲ ਪਾਊਡਰ ਦਾ ਛਿੜਕਾਅ ਕੀਤਾ ਜਾਵੇ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ, ਝੁੱਗੀਆਂ ਅਤੇ ਤੰਗ ਗਲੀਆਂ ਵਿੱਚ ਲਗਾਤਾਰ ਰੋਗਾਣੂ ਮੁਕਤ ਕਰਨ ਲਈ ਛਿੜਕਾਅ ਮੁਹਿੰਮ ਚਲਾਈ ਜਾਵੇ। 


    ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ,ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਤਰਸੇਮ ਚੰਦ , ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ, ਆਦਿ ਹਾਜ਼ਰ ਸਨ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger