ਐਸ.ਏ.ਐਸ ਨਗਰ, 31 ਮਈ : ਆਜ਼ਾਦੀ ਦੇ 75ਵੇਂ ਮਹਾਂਉੱਤਵ ਦੇ ਸੰਦਰਭ ਵਿੱਚ ਕੇਂਦਰ ਸਰਕਾਰ ਵੋਲੋਂ ਚਲਾਈਆਂ ਜਾ ਰਹੀਆਂ 13 ਫਲੈਗਸਿਪ ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਰਚੂਅਲ ਮਾਧਿਅਮ ਰਾਹੀਂ ਸੰਬੋਧਨ ਕੀਤਾ ਗਿਆ । ਜਿਲ੍ਹਾ ਐਸ.ਏ.ਐਸ ਨਗਰ ਵਿੱਚ ਇਨ੍ਹਾਂ 13 ਸਕੀਮਾਂ ਦੇ ਅੰਤਰਗਤ ਆਉਣ ਵਾਲੇ ਲਾਭਪਾਤਰੀਆਂ ਨੇ ਮੁਹਾਲੀ ਦੇ ਸ਼ਿਵਾਲਿਕ ਪਬਨਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿਖੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਦੇ ਇਸ ਲਾਈਵ ਪ੍ਰੋਗਰਾਮ ਵਿੱਚ ਸਮੂਹਲੀਅਤ ਕੀਤੀ। ਜਿਲ੍ਹਾ ਐਸ.ਏ.ਐਸ ਨਗਰ ਵਿੱਚ ਇਹ ਪ੍ਰੋਗਰਾਮ ਜਿਲ੍ਹਾ ਪ੍ਰਸ਼ਾਸ਼ਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਿਨ੍ਹਾਂ 13 ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵੱਲੋਂ ਅੱਜ ਸਿਮਲਾ ਤੋਂ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ ਉਨ੍ਹਾਂ ਸਕੀਮਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾਂ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿੰਧੀ, ਪ੍ਰਧਾਨ ਮੰਤਰੀ ਉਜਵਲ ਯੋਜਨਾਂ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ ਐਂਡ ਅਮ੍ਰਿਤ, ਪ੍ਰਧਾਨ ਮੰਤਰੀ ਸਵਾ-ਨਿੱਧੀ ਸਕੀਮ, ਵਨ ਨੇਸ਼ਨ ਵਨ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾਂ ਯੋਜਨਾਂ, ਆਯੂਸ਼ਮਾਨ ਭਾਰਤ ਪੀ.ਐਮ ਜਨ ਅਰੋਗਿਆ ਯੋਜਨਾਂ, ਆਯੁਸਮਾਨ ਭਾਰਤ ਹੈਲਥ ਐਂਡ ਵੈਲਨੈਸ਼ ਸੈਂਟਰ, ਪ੍ਰਧਾਨ ਮੰਤਰੀ ਮੁੱਦਰਾ ਯੋਜਨਾ ਸ਼ਾਮਿਲ ਹਨ।
ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਂਨਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਿਸ਼ੇਸ ਤੌਰ ਤੇ ਸੱਦਾ ਦੇ ਕੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ ਉਨਾਂ ਦੱਸਿਆ ਕਿ ਸਥਾਨਕ ਸ਼ਿਵਾਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ 829 ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ।
ਇਸ ਸਮਾਗਮ ਵਿੱਚ ਵਿਸ਼ੇਸ ਤੌਰ ਤੇ ਡਿਪਟੀ ਕਮੀਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ ਬਰਾੜ, ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ, ਨਗਰ ਕੌਸਲ ਜੀਰਕਪੁਰ ਦੇ ਪ੍ਰਧਾਨ ਸ੍ਰੀ ਉਦੈਵੀਰ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਬਲਜਿੰਦਰ ਸਿੰਘ ਗਰੇਵਾਲ ਅਤੇ ਕ੍ਰਿਸੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ.ਬਲਬੀਰ ਸਿੰਘ ਖੱਡਾ ਵਿਸ਼ੇਸ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸੰਮੇਲਨ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਵੀ ਹਾਸਲ ਕੀਤੀ।
No comments:
Post a Comment