ਐਸ.ਏ.ਐਸ ਨਗਰ 25 ਮਈ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਦੀ ਭਲਾਈ ਲਈ ਸਮੇਂ-ਸਮੇਂ ਤੇ ਲੋੜੀਂਦਾ ਸਮਾਨ ਮੁਫਤ ਮੁਹੱਈਆਂ ਕਰਵਾਇਆ ਜਾਦਾ ਹੈ । ਇਸੇ ਨੂੰ ਮੁੱਖ ਰੱਖਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਲੋਂ ਸ੍ਰੀ ਸੁਰਜ ਪਾਲ ਅਤੇ ਸ੍ਰੀ ਜ਼ਸਵਿੰਦਰ ਸਿੰਘ ਨੂੰ ਟ੍ਰਾਈ ਸਾਇਕਲ ਮੁਹੱਈਆਂ ਕਰਵਾਏ ਗਏ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰੈਡ ਕਰਾਸ ਸ੍ਰੀ ਕਮਲੇਸ਼ ਕੁਮਾਰ ਨੇ ਦੱਸਿਆ ਕਿ ਇਹ ਦੋਨੋ ਵਿਅਕਤੀ ਅੰਗਹੀਣ ਹਨ ਅਤੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ਤੇ ਮਿਲ ਕੇ ਟ੍ਰਾਈ ਸਾਇਕਲ ਮੁਹੱਈਆਂ ਕਰਵਾਉਣ ਲਈ ਬੇਨਤੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਵੱਲੋਂ ਦੱਸਿਆ ਗਿਆ ਰੈਡ ਕਰਾਸ ਇੱਕ ਰਾਹਤ ਸੰਸਥਾ ਹੈ ਜੋ ਕਿ ਮੁਸੀਬਤ ਵਿੱਚ ਮਨੁੱਖਤਾ ਦੀ ਸੇਵਾ ਕਰਦੀ ਹੈ। ਉਨ੍ਹਾਂ ਕਿਹਾ ਰੈਡ ਕਰਾਸ ਦਾ ਮੁੱਖ ਉਦੇਸ ਸਿਹਤ ਦੀ ਉਨਤੀ, ਬਿਮਾਰੀਆਂ ਤੋਂ ਰੋਕਥਾਮ ਅਤੇ ਮਨੁੱਖੀ ਦੁੱਖ ਨੂੰ ਘੱਟ ਕਰਨਾ ਹੈ। ਉਨ੍ਹਾ ਕਿਹਾ ਰੈਡ ਕਰਾਸ ਵਲੋਂ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਵੱਖ ਵੱਖ ਥਾਵਾਂ ਤੇ ਬਲੱਡ ਡੋਨੇਸ਼ਨ ਕੈਂਪ ਲਗਾਏ ਜਾਂਦੇ ਹਨ ਅਤੇ ਹਸਪਤਾਲਾਂ ਵਿੱਚ ਆਉਣ ਵਾਲੀ ਖੂਨ ਦੀ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ, ਇਸਦੇ ਨਾਲ ਹੀ ਜਿਲ੍ਹੇ ਵਿੱਚ ਮੈਡੀਕਲ ਚੈੱਕ ਅੱਪ ਕੈਂਪ ਲਗਾ ਕੇ ਲੋਕਾਂ ਦੇ ਮੁਫਤ ਟੈਸਟ ਕੀਤੇ ਜਾਂਦੇ ਹਨ ਅਤੇ ਮੁਫਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਸੇਵਾਵਾਂ ਜਾਰੀ ਰਹਿਣਗੀਆਂ ।
No comments:
Post a Comment