ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਭੁਗਤਣਾ ਪਿਆ ਖ਼ਮਿਆਜ਼ਾ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 14 ਮਈ : ਪੰਜਾਬ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ ’ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਸਨਮਾਨਯੋਗ ਆਗੂ ਹਨ। ਪੰਜਾਬ ਦੀ ਰਾਜਨੀਤੀ ’ਚ ਉਨ੍ਹਾਂ ਦਾ ਇੱਕ ਵਿਸ਼ੇਸ਼ ਸਥਾਨ ਹੈ। ਕੰਗ ਨੇ ਕਾਂਗਰਸ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੂਰੇ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਸਮਾਜ ਨੂੰ ਊਚ- ਨੀਚ, ਜਾਤ- ਧਰਮ ਵਿੱਚ ਵੰਡਣਾ ਹੀ ਕਾਂਗਰਸ ਦੀ ਮੁੱਖ ਰਾਜਨੀਤੀ ਰਹੀ ਹੈ। ਅੱਜ ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।
No comments:
Post a Comment