Friday, May 13, 2022

ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਸਬੰਧੀ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ, 13 ਮਈ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਸਮਾਜਿਕ ਸੁਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਸਬੰਧੀ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ

 ਵਾਧੂ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਮਹੀਨਾਵਾਰ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਇਨ੍ਹਾਂ ਵਿਭਾਗਾਂ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸ਼ਹਿਰੀਆਂ ਵਲੋਂ ਇਨ੍ਹਾਂ ਵਿਭਾਗਾਂ ਵਲੋਂ ਦਿੱਤੀਆਂ ਗਈਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹਲ ਕਰਨ ਨੂੰ ਯਕੀਨੀ ਬਣਾਉਣਾ ਸੀ।




ਸਮਾਜਿਕ ਸੁਰੱਖਿਆ ਵਿਭਾਗ ਦੇ ਮੀਟਿੰਗ ਦੌਰਾਨ ਬੇਟੀ ਪੜਾਓ ਬੇਟੀ ਬਚਾਓ, ਬੰਧੂਆਂ ਮਜ਼ਦੂਰੀ, ਈ ਸੇਵਾ ਪੈਂਡਸੀ ਅਤੇ ਹੋਰਨਾਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਸਮੀਖਿਆ ਕੀਤੀ। ਕਾਨੂੰਨ ਤੇ ਵਿਵਸਥਾ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਕਿਹਾ ਕਿ ਜਿਲ੍ਹੇ ਅੰਦਰ ਸੁਰੱਖਿਆ ਨੂੰ ਲੈ ਕੇ ਸਖ਼ਤੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਸ਼ੱਕੀ ਵਾਹਨਾ ਦੀ ਨਾਕਿਆ ਦੋਰਾਨ ਚੈਕਿੰਗ ਕੀਤੀ ਜਾਵੇ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਿਨਾ ਪਾਸ ਵਾਲੀਆਂ ਗੱਡੀਆਂ ਨੂੰ ਚੈਕਿੰਗ ਕਰਕੇ ਹੀ ਅੰਦਰ ਆਉਂਣ ਦੀ ਆਗਿਆ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਪੂਜਾ ਐਸ. ਗਰੇਵਾਲ,  ਐਸ.ਡੀ.ਐਮ. ਮੋਹਾਲੀ ਸ੍ਰੀ ਹਰਬੰਸ ਸਿੰਘ, ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।



No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger