Wednesday, May 4, 2022

ਕੱਲ੍ਹ ਲੱਗੇਗਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨ ਦਾਨ ਕੈਂਪ*

 ਐਸ.ਏ.ਐਸ ਨਗਰ, 04 ਮਈ : ਜਿਲ੍ਹੇ ਦੇ ਹਸਪਤਾਲਾਂ ਵਿਖੇ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵਿਸ਼ਵਾਸ ਫਾਉਂਨਡੇਸ਼ਨ ਨਾਲ ਮਿਲਕੇ ਖੂਨ ਦਾਨ ਕੈਂਪ ਲਗਾਏ ਜਾ ਰਹੇ ਹਨ ਇਸੇ ਦੀ ਲੜੀ ਵਿੱਚ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਮਈ ਨੂੰ ਖੂਨ ਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।  



ਵਧੇਰੇ ਜਾਣਕਾਰੀ ਦਿੰਦੇ ਹੋਏ ਰੈਡ ਕਰਾਸ ਸੁਸਾਇਟੀ ਦੇ ਸਕੱਤਰ, ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਖੂਨ ਦਾਨ ਮਨੁੱਖਤਾ ਦੀ ਸੇਵਾ ਵਿੱਚ ਕੀਤਾ ਗਿਆ ਇੱਕ ਉੱਤਮ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਕਿਸੇ ਦੀ ਵੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 6 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਵਰਲਡ ਰੈਡ ਕਰਾਸ ਡੇ” ਮੌਕੇ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਬਲੱਡ ਬੈਂਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਚੰਡੀਗੜ ਦੀ ਟੀਮ ਵੱਲੋਂ ਬਲੱਡ ਇਕੱਤਰ ਕੀਤਾ ਜਾਵੇਗਾ। 


ਇਸ ਮੌਕੇ ਉਨ੍ਹਾਂ ਵੱਲੋਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਖੂਨ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੁਨ ਕੇਵਲ ਡੋਨੇਟ ਕਰਨ ਨਾਲ ਹੀ ਇਕੱਤਰ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਦੂਜਿਆਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger