SBP GROUP

SBP GROUP

Search This Blog

Total Pageviews

13 ਅਗਸਤ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

 ਐਸ.ਏ.ਐਸ. ਨਗਰ 15 ਜੂਨ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ 13 ਅਗਸਤ ਨੂੰ ਸਾਲ 2022 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ ! 


ਜਿਸ ਵਿਚ ਜਿਸ ਵਿਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ—138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਜ਼, ਲੇਬਰ ਡਿਸਪਿਉਟਜ਼, ਲੈਂਡ ਐਕਿਉਜਿ਼ਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ—ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੇਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਿਊ ਕੇਸ, ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ  ਪਰਫੋਰਮੈਂਸ) ਸਬੰਧੀ ਕੈਟੇਗਿਰੀਆਂ ਅਨੁਸਾਰ ਕੇਸ ਰੱਖੇ ਜਾਣਗੇ । 


ਇਸ ਸਬੰਧ ਵਿਚ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ—ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ 13 ਅਗਸਤ ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ। 


ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

No comments:


Wikipedia

Search results

Powered By Blogger