ਐਸ.ਏ.ਐਸ. ਨਗਰ 23 ਜੂਨ : ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ ਨਗਰ ਵੱਲੋਂ ਅੱਜ ਇਸ ਹਲਕੇ ਦੇ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਨਿਰਮਾਣ ਅਧੀਨ ਅਤੇ ਕੇਂਦਰ ਸਰਕਾਰ ਵੱਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਗ੍ਰਾਂਟਾਂ ਦਾ ਜਾਇਜ਼ਾ ਲਿਆ ਗਿਆ । ਇਸ ਉਪਰੰਤ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਵਿਚ ਪੈਂਦੀਆਂ 73 ਪੰਚਾਇਤਾਂ ਨੂੰ ਪੰਜਾਬ ਨਿਰਮਾਣ ਤਹਿਤ ਲਗਭਗ 15.25 ਕਰੋੜ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ ਲਗਭਗ 9 ਕਰੋੜ ਰੁਪਏ ਪ੍ਰਾਪਤ ਹੋਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਨਿਰਮਾਣ ਤਹਿਤ ਪ੍ਰਾਪਤ ਫੰਡਾਂ ਵਿੱਚੋਂ ਸਬੰਧਤ ਪੰਚਾਇਤਾਂ ਵੱਲੋਂ ਲਗਭਗ 10 ਕਰੋੜ ਰੁਪਏ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਗ੍ਰਾਂਟ ਵਿੱਚੋਂ ਲਗਭਗ 3.35 ਕਰੋੜ ਰੁਪਏ ਹੁਣ ਤੱਕ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਗਰਾਂਟਾਂ ਵਿਚੋਂ ਕਰਵਾਏ ਜਾਣ ਵਾਲੇ ਵਿਕਾਸ ਦੇ ਕੰਮਾਂ ਨੂੰ ਜਲਦ ਤੋਂ ਜਲਦ ਯੋਜਨਾਬੰਦ ਰਹਿੰਦੇ ਸਮੇਂ ਵਿੱਚ ਕਰਵਾਇਆ ਜਾਵੇ। ਉਨ੍ਹਾਂ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਗ੍ਰਾਂਟ ਵਿੱਚੋਂ ਅਣਵਰਤੀ ਰਕਮ 5.65 ਕਰੋੜ ਰੁਪਏ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
No comments:
Post a Comment