SBP GROUP

SBP GROUP

Search This Blog

Total Pageviews

ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ-22 ਮੁਹਿੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

 ਐਸ.ਏ.ਐਸ ਨਗਰ, 21 ਜੂਨ :  ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਦੁਆਰਾ ਚਲਾਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ-22 ਮੁਹਿੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ । ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਕਿਹਾ ਕਿ ਅੱਜ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ ਹੈ। 

 ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ 'ਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਜ਼ਿਲ੍ਹੇ 'ਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ , ਅਤੇ ਬੂਟੇ ਲਾਉਣੇ ਆਦਿ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ ਬਣਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ 'ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ।


 

ਇਸ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੂਨਰਸੁਰਜੀਤੀ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹਨ । ਉਨ੍ਹਾਂ ਨੇ ਜ਼ਿਲ੍ਹੇ ਵਿਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਹੋਰ   ਪ੍ਰੋਜੈਕਟਾਂ ਦੀ ਸਮੀਖਿਆ ਕੀਤੀ । 


ਸ੍ਰੀ ਤਲਵਾੜ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੇ ਸੋਮਿਆਂ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀ ਨੂੰ ਜੰਗਲਾਤ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹੋਰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ । ਉਨ੍ਹਾਂ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵਿਸ਼ੇਸ ਤੌਰ ਤੇ ਸਮੂਹਲੀਅਤ ਕਰਨ ਲਈ ਕਿਹਾ। 


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ ਪੂਜਾ ਐਸ. ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ ਮੁਹਾਲੀ ਸ੍ਰੀ ਹਰਬੰਸ ਸਿਘ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜਰ ਸਨ।

No comments:


Wikipedia

Search results

Powered By Blogger