SBP GROUP

SBP GROUP

Search This Blog

Total Pageviews

ਪ੍ਰਸ਼ਾਸ਼ਨ ਨੇ 3 ਬਿਘੇ 2 ਬਿਸਵੇ ਸ਼ਾਮਲਾਤ ਜ਼ਮੀਨ ਨਜ਼ਾਇਜ ਕਬਜ਼ਿਆਂ ਤੋਂ ਛੁਡਾਈ

ਸਕੂਲੀ ਬੱਚਿਆਂ ਲਈ ਪਾਰਕ ਦੀ ਕੀਤੀ ਜਾਵੇਗੀ ਉਸਾਰੀ

ਐਸ.ਏ.ਐਸ. ਨਗਰ, 8 ਜੂਨ  : ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੀ  ਦਿਨੇਂ ਬਲਾਕ ਡੇਰਾਬੱਸੀ ਵਿਖੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਰੁੜਕੀ ਵਿਖੇ 3 ਬਿਘੇ 2 ਬਿਸਵੇ ਸ਼ਾਮਲਾਤ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਈ। 

     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ  ਅਤੇ ਸਥਾਨਕ ਪੁਲਿਸ ਦੀ ਅਗਵਾਈ ਹੇਠਲੀ ਟੀਮ ਨੇ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਕਬਜ਼ੇ ਕੀਤੇ ਹੋਏ 3 ਬਿਘੇ 2 ਬਿਸਵੇ ਸ਼ਾਮਲਾਤ ਜ਼ਮੀਨ ਨੂੰ ਕਬਜ਼ੇ 'ਚ ਲੈ ਲਿਆ ਹੈ। ਹੁਣ ਅਗਲੀ ਕਾਰਵਾਈ ਲਈ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੇ ਨਾਲ ਹੀ ਸਰਕਾਰੀ ਸਕੂਲ ਦੀ ਹੱਦ ਲੱਗਦੀ ਹੈ ਅਤੇ ਸਕੂਲੀ ਬੱਚਿਆਂ ਅਤੇ ਪਿੰਡ ਵਾਲਿਆਂ ਦੀ ਸਹੂਲਤ ਲਈ ਇਸ ਜਗ੍ਹਾ ਤੇ ਪੰਚਾਇਤ ਵਲੋਂ ਪਾਰਕ ਦੀ ਉਸਾਰੀ ਕਰਵਾਈ ਜਾਵੇਗੀ ।  


          ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਚਾਇਤੀ ਜ਼ਮੀਨਾਂ ਤੋਂ ਹਰ ਤਰ੍ਹਾਂ ਦਾ ਕਬਜ਼ਾ ਛੁਡਵਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। 

      ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਐਸ.ਏ.ਐਸ. ਨਗਰ ਵਿੱਚ ਹੋਰ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਵੀ ਰਸਮੀ ਕਾਰਵਾਈਆਂ ਪੂਰੀਆਂ ਕਰ ਰਿਹਾ ਹੈ। 

   ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ 31 ਮਈ ਤੱਕ ਜ਼ਮੀਨ ਵਾਪਸ ਨਾ ਕਰਨ ਦੀ ਸੂਰਤ ਵਿੱਚ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੋਈ ਹੈ। 

ਇਸ ਮੌਕੇ ਕਾਰਵਾਈ ਕਰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਰਮੇਸ਼ ਕੁਮਾਰ, ਐਸ. ਸੀ. ਪੀ. ਓ  ਪ੍ਰਦੀਪ ਕੁਮਾਰ  ,ਸ਼੍ਰੀ ਗੁਰਮੁੱਖ ਸਿੰਘ ਸੰਮਤੀ ਪਟਵਾਰੀ,ਪੰਚਾਇਤ ਸਕੱਤਰ ਗੁਰਵਿੰਦਰ ਸਿੰਘ , ਮੰਗਤ ਸਿੰਘ, ਵਿਕਰਾਂਤ ਸਿੰਘ   ਮਾਲ ਮਹਿਕਮੇ ਤੋਂ ਕਨੋਗੋ ਸ਼੍ਰੀ ਚਤਰਪਾਲ ਸਿੰਘ, ਪਟਵਾਰੀ ਸਾਮ ਸਿੰਘ   ਤੇ ਸਰਪੰਚ   ਅਤੇ ਪੰਚ ਅਤੇ ਹੋਰ ਪਿੰਡ ਦੇ ਲੋਕ ਹਾਜਰ ਸਨ ।

No comments:


Wikipedia

Search results

Powered By Blogger