ਐਸ.ਏ.ਐਸ.ਨਗਰ 01 ਜੂਨ : ਵਿਸ਼ਵ ਵਾਤਾਵਰਣ ਦਿਵਸ ਜੋ ਕਿ ਹਰ ਸਾਲ 5 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ ਦੇ ਸਬੰਧ ਵਿੱਚ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਵਿਸਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਭਰ ਵਿੱਚ ਢੁਕਵੀਆਂ ਥਾਵਾਂ ਤੇ ਪੌਦੇ ਲਗਾਏ ਜਾਣਗੇ ਅਤੇ ਸਾਈਕਲ ਰੈਲੀ ਕੱਢੀ ਜਾਵੇਗੀ ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਵਿੱਚ ਆਨ-ਲਾਈਨ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਹੈਡਕੁਆਟਰ ਸਮੇਤ ਵਖ ਵੱਖ ਥਾਵਾਂ ਤੇ ਨਗਰ ਨਿਗਮ ਅਤੇ ਨਗਰ ਕੌਸਲਾਂ ਵੱਲੋਂ ਢੁਕਵੀਆਂ ਥਾਵਾਂ ਦੀ ਪਹਿਚਾਣ ਕਰਕੇ ਅਤੇ ਉਥੇ ਪੌਦੇ ਲਗਾਏ ਜਾਣ। ਇਸ ਮੁਹਿਮ ਵਿੱਚ ਜਿਲ੍ਹੇ ਦੇ ਐਨ.ਜੀ.ਓਜ਼ ਦਾ ਵੀ ਸਹਿਯੋਗ ਲੈਣ ਲਈ ਕਿਹਾ ਗਿਆ।
ਉਨ੍ਹਾ ਦੱਸਿਆ ਕਿ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਚੋਣ ਅਫ਼ਸਰ ਵੱਲੋਂ ਇਸ ਵਿਸ਼ਵ ਵਾਤਾਵਰਣ ਦਿਵਸ਼ ਦੇ ਥੀਮ “ਟੁਵਾਰਡਜ਼ ਕਲੀਨਰ ਇੰਨਵਾਇਰਮੈਂਟ ਐਂਡ ਸਟਰੋਂਗ ਡੈਮੋਕਰੇਸੀ” ਦੇ ਤਹਿਤ ਆਨਲਾਇਨ ਇਵੈਂਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾ ਸਮੂਹ ਬੀ.ਐਲ.ਓਜ਼/ਈ.ਐਲ.ਸੀ ਮੈਂਬਰਜ਼ ਨੂੰ ਇਸ ਇਵੈਂਟ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ 3 ਜੂਨ ਨੂੰ ਜਿਲ੍ਹੇ ਦੇ ਸਾਰੇ ਵਿੱਦਿਅਕ ਕੇਂਦਰਾਂ ਵਿੱਚ ਆਨ-ਲਾਈਨ ਪੇਂਟਿੰਗ, ਸਲੋਗਨ, ਪੋਸਟਰ ਮੇਕਿੰਗ ਅਤੇ ਮਜਬੂਤ ਲੋਕਤੰਤਰ ਦੇ ਸਬੰਧ ਵਿੱਚ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਨਾਗਰਿਕ ਆਈ ਹਰਿਆਲੀ ਐਪ ਰਾਹੀਂ ਸਰਕਾਰੀ ਨਰਸਰੀਆਂ ਤੋਂ ਮੁਫ਼ਤ ਵਿੱਚ ਪੌਦੇ ਲੈ ਸਕਦੇ ਹਨ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾ ਸਕਦੇ ਹਨ।
ਸ੍ਰੀ ਤਲਵਾੜ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਹਸਪਤਾਲ, ਸਕੂਲਾਂ, ਕਾਲਜਾਂ ਅਤੇ ਧਾਰਮਿਕ ਸਥਾਨਾਂ ਤੇ ਸਫ਼ਾਈ ਅਭਿਆਨ ਵੀ ਚਲਾਇਆ ਜਾਵੇਗਾ ।ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦੇ ਲਗਾਉਣ ਦੀ ਮੁਹਿਮ ਵਿੱਚ ਸਹਿਯੋਗ ਦੇਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਿ.ਵ) ਸ੍ਰੀਮਤੀ ਪੂਜਾ ਐਸ.ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਮਰਦੀਪ ਸਿਘ ਗੁਜਰਾਲ, ਐਸ.ਡੀ.ਐਮ ਮੋਹਾਲੀ ਸ੍ਰੀ ਹਰਬੰਸ ਸਿਘ, ਐਸ.ਡੀ.ਐਮ,ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
No comments:
Post a Comment