ਐਸ.ਏ.ਐਸ ਨਗਰ, 08 ਜੂਨ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਮੈਸਰਜ਼ ਅਬਰੋਡ ਕਰੀਅਰਸ ਐਸ.ਸੀ.ਓ ਨੰਬਰ 1040 ,ਦੂਜੀ ਮੰਜਿਲ, ਹਨੀ ਕਮਰਸ਼ੀਅਲ ਕੰਪਲੈਕਸ,ਸਨੀ ਇੰਨਕਲੇਵ ਖਰੜ੍ਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਬਰੋਡ ਕਰੀਅਰਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 10 ਜੁਲਾਈ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਖਰੜ੍ਹ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸਰਜ਼ ਅਬਰੋਡ ਕਰੀਅਰਸ ਐਸ.ਸੀ.ਓ ਨੰਬਰ 1040 ,ਦੂਜੀ ਮੰਜਿਲ, ਹਨੀ ਕਮਰਸ਼ੀਅਲ ਕੰਪਲੈਕਸ,ਸਨੀ ਇੰਨਕਲੇਵ ਖਰੜ੍ਹ ਦੇ ਦਫਤਰ ਨੂੰ ਤਾਲਾ ਲੱਗਾ ਹੋਣ ਕਰਕੇ ਫੋਟੋ ਕਾਪੀ ਉਸ ਦਫ਼ਤਰ ਦੇ ਦਰਵਾਜੇ ਤੇ ਚਪਕਾ ਦਿੱਤੀ ਹੈ। ਇਹ ਨੋਟਿਸ ਲਾਇਸੰਸੀ ਨੂੰ ਉਸ ਦੀ ਈਮੇਲ ਰਾਹੀ ਵੀ ਭੇਜਿਆ ਗਿਆ । ਉਕਤ ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫ਼ਤਰ ਵਿਖੇ ਹਾਜ਼ਰ ਜਾ ਪੇਸ਼ ਨਹੀ ਹੋਇਆ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
No comments:
Post a Comment