Friday, June 24, 2022

ਸਫ਼ਲਤਾ ਨਾਲ ਨੇਪਰੇ ਚੜ੍ਹੀ ਪਲਸ-ਪੋਲੀਉੁ ਮੁਹਿੰਮ : ਡਾ. ਆਦਰਸ਼ਪਾਲ ਕੌਰ

 ਐਸ.ਏ.ਐਸ ਨਗਰ , 24 ਜੂਨ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ.ਐਨ.ਆਈ.ਡੀ)’ ਮੁਹਿੰਮ ਸਫ਼ਤਲਾਪੂਰਵਕ ਨੇਪਰੇ ਚੜ੍ਹ ਗਈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਜ਼ਿਲ੍ਹੇ ਵਿਚ 1,60,455 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। 19 ਜੂਨ ਨੂੰ ਸ਼ੁਰੂ ਹੋਈ ਮੁਹਿੰਮ ਦੇ ਪਹਿਲੇ ਦਿਨ 61,241, ਦੂਜੇ ਦਿਨ 50888 ਅਤੇ ਤੀਜੇ ਦਿਨ 32724 ਬੱਚਿਆਂ ਨੂੰ ਦਵਾਈ ਪਿਲਾਈ ਗਈ। ਅਗਲੇ ਤਿੰਨ ਦਿਨ 14,134 ਬੱਚਿਆਂ ਨੂੰ ਦਵਾਈ ਪਿਲਾਈ ਗਈ। ਮੁਹਿੰਮ ਦੌਰਾਨ ਕੁਲ 1,58,987 ਬੱਚਿਆਂ ਨੂੰ ਦਵਾਈ ਪਿਲਾਈ ਗਈ। ਇਸ ਮੁਹਿੰਮ ਤਹਿਤ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀਆਂ-ਬਸਤੀਆਂ ਸਮੇਤ ਸਾਰੇ ਖੇਤਰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਯਕੀਨੀ ਬਣਾਇਆ ਹੈ ਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ, ਜੇ ਫਿਰ ਵੀ ਕਿਸੇ ਕਾਰਨ ਕੋਈ ਬੱਚਾ ਦਵਾਈ ਨਹੀਂ ਪੀ ਸਕਿਆ ਤਾਂ ਉਸ ਨੂੰ ਨੇੜਲੇ ਸਿਹਤ ਕੇਂਦਰ ਵਿਚ ਲਿਜਾ ਕੇ ਦਵਾਈ ਪਿਲਾਈ ਜਾ ਸਕਦੀ ਹੈ।



           ਡਾ. ਆਦਰਸ਼ਪਾਲ ਕੌਰ ਨੇ ਮੁਹਿੰਮ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਏਐਨਐਮਜ਼, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਮਿਹਨਤ ਤੇ ਲਗਨ ਨਾਲ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਪੋਲੀਉ ਰੋਕੂ ਮੁਹਿੰਮ ਸਫ਼ਲਤਾ ਨਾਲ ਨੇਪਰੇ ਚੜ੍ਹੀ।


         ਮੋਹਾਲੀ ਸੂਬੇ ਦਾ ਇਕੋ-ਇਕੋ ਜ਼ਿਲ੍ਹਾ ਹੈ ਜਿਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਦਵਾਈ ਪਿਲਾਈ ਗਈ ਜਦਕਿ ਬਾਕੀ ਜ਼ਿਲਿ੍ਹਆਂ ਵਿਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਗਈ। ਦਵਾਈ ਪਿਲਾਉਣ ਲਈ 1254 ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵਿਚੋਂ 1100 ਟੀਮਾਂ ਘਰ-ਘਰ ਗਈਆਂ ਅਤੇ ਟਰਾਂਜ਼ਿਟ ਟੀਮਾਂ ਦੀ ਗਿਣਤੀ 41 ਸੀ। ਕੁਲ 2508 ਵੈਕਸੀਨੇਟਰਾਂ ਤੋਂ ਇਲਾਵਾ 120 ਸੁਪਰਵਾਇਜ਼ਰ ਤੈਨਾਤ ਕੀਤੇ ਗਏ ਸਨ।  ਸਿਹਤ ਕਾਮਿਆਂ ਨੇ ਕੁਲ 4,11,710 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਈ। ਟੀਮਾਂ ਵਿਚ ਡਾਕਟਰ, ਐਲ.ਐਚ.ਵੀ., ਏ.ਐਨ.ਐਮਜ਼, ਹੈਲਥ ਇੰਸਪੈਕਟਰ, ਸਿਹਤ ਵਰਕਰ, ਆਸ਼ਾ ਵਰਕਰ ਆਦਿ ਸ਼ਾਮਲ ਸਨ।


          ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਅਪਣੇ ਹਰ ਬੱਚੇ ਨੂੰ ਪੋਲੀਉ ਰੋਕੂ ਦਵਾਈ ਪਿਲਾਉਣਾ ਜ਼ਰੂਰੀ ਹੈ, ਚਾਹੇ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger