ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ
ਜਗਰਾਉਂ, 03 ਜੂਨ : ਹਲਕਾ
ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਸ਼ਹਿਰ ਦੀ ਵੱਡੀ ਸਮੱਸਿਆ
ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨ ਦੀ ਸਫ਼ਾਈ ਦਾ ਕੰਮ ਅਗਵਾੜ ਲੋਪੋ ਵਿਖੇ ਸ਼ੁਰੂ ਕਰਵਾ
ਦਿੱਤਾ ਗਿਆ। ਡਰੇਨ ਦੀ ਸਫਾਈ ਹੋਣ ਨਾਲ ਜਿੱਥੇ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਹੱਲ
ਹੋਵੇਗੀ, ਉਥੇ ਹੀ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਤੋਂ ਵੀ ਕੁੱਝ ਹੱਦ ਤੱਕ ਨਿਯਾਤ ਮਿਲ
ਸਕੇਗੀ। ਵਿਧਾਇਕਾ ਮਾਣੂੰਕੇ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਵਿਸ਼ੇਸ਼
ਤੌਰਤੇ ਹਾਜ਼ਰ ਰਹੇ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋ ਅਧਿਕਾਰੀਆਂ ਨੂੰ ਨਾਲ ਲਿਜਾਕੇ
ਪਹਿਲਾਂ ਸ਼ਹਿਰ ਪ੍ਰਭਾਵਿਤ ਇਲਾਕਿਆਂ ਰਾਣੀ ਝਾਂਸੀ ਚੌਂਕ, ਕਮਲ ਚੌਂਕ, ਸਬਜ਼ੀ ਮੰਡੀ ਆਦਿ
ਏਰੀਏ ਦਾ ਦੌਰਾ ਕੀਤਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕਰਨ ਲਈ
ਆਖਿਆ। ਪੁਰਾਣੀ ਦਾਣਾ ਮੰਡੀ ਵਿਖੇ ਪਾਣੀ ਦੀ ਨਿਕਾਸੀ ਲਈ ਬੰਦ ਪਏ ਬੋਰ ਖੋਲਣ ਲਈ ਨਗਰ
ਕੌਂਸਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਕਾਰਜ ਸਾਧਕ ਅਧਿਕਾਰੀ ਅਸ਼ੋਕ ਕੁਮਾਰ
ਨੇ ਭਰੋਸਾ ਦਿਵਾਇਆ ਕਿ ਬੰਦ ਪਏ ਬੋਰ ਇੱਕ ਹਫ਼ਤੇ ਦੇ ਅੰਦਰ ਖੋਲ ਦਿੱਤੇ ਜਾਣਗੇ।
ਸ਼ਹਿਰ ਦੇ ਡਿਸਪੋਜ਼ਲ ਰੋਡ ਦੀ ਮਾੜੀ ਹਾਲਤ ਨੂੰ ਵਿਧਾਇਕਾ ਮਾਣੂੰਕੇ ਨੇ ਬਹੁਤ ਹੀ ਗੰਭੀਰਤਾ ਨਾਲ ਲਿਆ ਅਤੇ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਡਿਸਪੋਜ਼ਲ ਰੋਡ ਦੀ ਹਾਲਤ ਤੁੰਰਤ ਸੁਧਾਰੀ ਜਾਵੇ ਅਤੇ ਬੰਦ ਹੋ ਚੁੱਕੇ ਸੀਵਰੇਜ ਨੂੰ ਚਾਲੂ ਕਰਵਾਇਆ ਜਾਵੇ। ਜਿਸ ਤੇ ਨਗਰ ਕੌਂਸਲ ਅਧਿਕਾਰੀਆਂ ਨੇ ਜ਼ਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਉਪਰੰਤ ਵਿਧਾਇਕਾ ਮਾਣੂੰਕੇ ਨੇ ਅਧਿਕਾਰੀਆਂ ਨਾਲ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਦਾ ਦੌਰਾ ਕੀਤਾ ਅਤੇ ਹਾਲ ਦੀ ਤਰਸਯੋਗ ਹਾਲਤ ਵੇਖਕੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਮਿਊਨਟੀ ਹਾਲ ਦੀ ਮੁਰੰਮਤ ਲਈ ਤੁਰੰਤ ਲੋੜੀਂਦੇ ਤਖਮੀਨੇ ਤਿਆਰ ਕੀਤੇ ਜਾਣ ਅਤੇ ਪਾਸ ਕਰਵਾਕੇ ਹਾਲ ਦੀ ਹਾਲਤ ਸੁਧਾਰਨ ਲਈ ਕੰਮ ਸ਼ੁਰੂ ਕੀਤਾ ਜਾਵੇ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਜਗਰਾਉਂ ਸ਼ਹਿਰ ਦਾ ਸੁੰਦਰੀਕਰਨ ਅਤੇ ਵਿਕਾਸ ਕਰਨਾ ਉਹਨਾਂ ਦਾ ਮਿਸ਼ਨ ਹੈ ਅਤੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਉਹ ਪੂਰੀ ਵਾਅ ਲਗਾ ਦੇਣਗੇ। ਉਹਨਾਂ ਆਖਿਆ ਕਿ ਜੇਕਰ ਕਿਸੇ ਅਧਿਕਾਰੀ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਹੀ ਵਰਤੀ ਤਾਂ ਉਸ ਨੂੰ ਕਿਸੇ ਵੀ ਕੀਮਤ ਉਪਰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ ਅਖਾੜਾ, ਸਾਜਨ ਮਲਹੋਤਰਾ, ਗੁਰਨਾਮ ਸਿੰਘ ਭੈਣੀ ਆਦਿ ਵੀ ਹਾਜ਼ਰ ਸਨ।
No comments:
Post a Comment