SBP GROUP

SBP GROUP

Search This Blog

Total Pageviews

ਸੰਗਰੂਰ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਵਿਧਾਇਕ ਕੁਲਵੰਤ ਸਿੰਘ

  ਮੋਹਾਲੀ, 13  ਜੂਨ  : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਚੋਣ ਪ੍ਰਚਾਰ ਲਈ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਟੀਮ ਅੱਜ ਵੱਡੇ ਕਾਫਲੇ ਸਮੇਤ ਸੰਗਰੂਰ ਲੋਕ ਸਭਾ ਹਲਕੇ ਲਈ ਰਵਾਨਾ ਹੋਈ। ਇਸ ਮੌਕੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਹਨਾਂ ਦੇ ਅੱਤ ਨਜਦੀਕੀ ਬਲਰਾਜ ਸਿੰਘ ਗਿੱਲ ਨੇ ਸੰਗਰੂਰ ਲੋਕ ਸਭਾ ਹਲਕੇ ਦੇ ਪਿੰਡ ਧੂਰੀ ਪਿੰਡ, ਬੇਨੜਾ, ਧੂਰਾ, ਮਾਨਵਾਲਾ,ਦੋਹਲਾ, ਲੱਡਾ, ਨਾਇਕ ਬਸਤੀ ਲੱਡਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਚੋਣ ਪ੍ਰਚਾਰ ਦੌਰਾਨ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਚੋਣ ਨੂੰ ਰਿਕਾਰਡਤੋੜ ਵੋਟਾਂ ਨਾਲ ਜਿੱਤਿਆ


ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਮੁੱਖ ਮੰਤਰੀਆਂ ਵਿੱਚੋਂ ਸਭ ਤੋਂ ਚੰਗੇ ਮੁੱਖ ਮੰਤਰੀ ਸਾਬਤ ਹੋਏ ਹਨ, ਉਨ੍ਹਾਂ ਵੱਲੋਂ ਥੋੜ੍ਹੇ ਸਮੇਂ ਵਿੱਚ ਪੰਜਾਬ ਪ੍ਰਤੀ ਲਏ ਗਏ ਫੈਸਲਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੈ ਸਾਰੇ ਕੰਮ ਹੋਣੇ ਸੰਭਵ ਹਨ। ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਕੋਲ ‘ਆਪ’ ਨੂੰ ਬਦਨਾਮ ਕਰਨ ਤੋਂ ਬਿਨਾਂ ਕੋਈ ਮੁੱਦਾ ਨਹੀਂ ਹੈ ਜਿਸ ਕਾਰਨ ‘ਆਪ’ ਹਰ ਫਰੰਟ 'ਤੇ ਮਜ਼ਬੂਤ ਹੈ। ਉਨ੍ਹਾਂ ਕਿਹਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੰਗਰੂਰ ਹਲਕੇ ਵਿੱਚ ਵੱਡੇ ਉਦਯੋਗਾਂ ਨੂੰ ਲਿਆਂਦਾ ਜਾਵੇਗਾ ਜਿਸ ਨਾਲ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਲਈ ਟਿਕਟ ਦੇ ਕੇ ਨਿਵਾਜਿਆ ਜਾਂਦਾ ਹੈ। ਗੁਰਮੇਲ ਸਿੰਘ ਘਰਾਚੋਂ ਲੰਮੇਂ ਸਮੇਂ ਤੋਂ ਪਾਰਟੀ ਵਾਲੰਟੀਅਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਨੇ ਦੋ ਵਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ। ਉਨ੍ਹਾਂ bi ਉਮੀਦ ਜਤਾਈ ਕਿ ਇਸ ਵਾਰ ਵੀ ਸੰਗਰੂਰ ਹਲਕੇ ਦੇ ਲੋਕ ਪਾਰਟੀ ਉਮੀਦਵਾਰ ਦੇ ਹੱਕ ਵਿਚ ਫਤਵਾ ਦੇਣਗੇ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।ਆਮ ਆਦਮੀ ਪਾਰਟੀ ਆਮ ਸਾਧਾਰਨ ਪਰਿਵਾਰਾਂ ਦੇ ਇਮਾਨਦਾਰ, ਪੜ੍ਹੇ-ਲਿਖੇ ਅਤੇ ਸਮਾਜ ਪ੍ਰਤੀ ਸੁਹਿਰਦ ਨੌਜਵਾਨਾਂ ਨੂੰ ਸਿਆਸਤ 'ਚ ਉਤਾਰ ਰਹੀ ਹੈ ਤਾਂ ਜੋ ਪੰਜਾਬ ਦੇ ਸਿਆਸੀ ਸਭਿਆਚਾਰ ਨੂੰ ਨਵੀਂ ਸੇਧ ਦਿੱਤੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਫ਼ੈਸਲੇ ਕੀਤੇ ਹਨ। ਗੁਰਮੇਲ ਸਿੰਘ ਦੇ ਕੰਮ ਦੀ ਤਾਰੀਫ਼ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਨੇ ਜ਼ਮੀਨ ਨਾਲ ਜੁੜੇ ਇੱਕ ਆਮ ਅਤੇ ਮਿਹਨਤੀ ਆਗੂ ਨੂੰ ਉਮੀਦਵਾਰ ਚੁਣਿਆ।ਗੁਰਮੇਲ ਸਿੰਘ ਨੇ ਗਣਿਤ ਵਿੱਚ ਪੋਸਟ-ਗ੍ਰੈਜੂਏਟ ਅਤੇ ਐੱਮ.ਬੀ.ਏ ਦੀ ਪੜ੍ਹਾਈ ਕੀਤੀ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਅਧਿਆਪਕ ਅਤੇ ਵਾਤਾਵਰਨ ਪ੍ਰੇਮੀ ਵੱਜੋਂ ਲਗਾਤਾਰ ਸੰਗਰੂਰ ਦੇ ਲੋਕਾਂ ਦੀ ਸੇਵਾ ਨਾਲ ਜੁੜੇ ਰਹੇ ਹਨ।ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਗੁਰਮੇਲ ਸਿੰਘ ਘਰਾਚੋਂ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਕੁਲਦੀਪ ਸਿੰਘ ਸਮਾਣਾ,ਅਵਤਾਰ ਸਿੰਘ ਮਨੌਲੀ, ਆਰ. ਪੀ.ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 




No comments:


Wikipedia

Search results

Powered By Blogger