ਐਸ.ਏ.ਐਸ ਨਗਰ 20 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੌਰਾਨ ਲੋਕਾ ਦੀ ਸਿਹਤ ਸੰਭਾਲ ਨਾਲ ਸਬੰਧਿਤ ਸਕੀਮਾ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ।
ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਬਰਾੜ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਠੱਲ ਪੈਣ ਤੋਂ ਬਾਅਦ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਸਾਹਮਣੇ ਆ ਰਹੇ ਹਨ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹੇ ਦੇ ਹਸਪਤਾਲ ਅਤੇ ਹੈਲਥ ਸੈਟਰਾਂ ਵਿੱਚ ਜਾ ਕੇ ਕੋਵਿਡ ਵੈਕਸੀਨੇਸ਼ਨ ਜਰੂਰ ਕਰਵਾ ਲੈਂਣ ਇਹ ਸਹੂਲਤ ਸਿਹਤ ਕੇਂਦਰਾਂ ਵਿੱਚ ਹਰ ਰੋਜ਼ ਮੁਫਤ ਉਪਲੱਬਧ ਹੈ।
ਇਸ ਤੋਂ ਇਲਾਵਾ ਸ੍ਰੀਮਤੀ ਬਰਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਨੂੰ ਜਿਲ੍ਹਾ ਵਾਸੀਆ ਦੀ ਸਿਹਤ ਸੰਭਾਲ ਨਾਲ ਸਬੰਧਿਤ ਸਕੀਮਾ ਦਾ ਲਾਭ ਗਰਾਉਂਡ ਪੱਧਰ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਮੀਨੀ ਪੱਧਰ ਤੇ ਘਰ ਘਰ ਜਾ ਕੇ ਡੇਗੂ ਦੇ ਲਾਰਵੇ ਦੀ ਜਾਂਚ ਬਾਰੀਕੀ ਨਾਲ ਕਰਨ ਅਤੇ ਜਿੱਥੇ ਵੀ ਇਹ ਲਾਰਵਾ ਮਿਲਦਾ ਹੈ ਉਥੇ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ ਅਤੇ ਉਸ ਥਾਂ ਨਾਲ ਸਬੰਧਿਤ ਜ਼ਿਮੇਵਾਰ ਲੋਕਾਂ ਦਾ ਚਲਾਨ ਵੀ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਫ਼ਸਰ ਅਤੇ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਡੇਂਗੂ ਦੇ ਲਾਰਵੇ ਸਬੰਧੀ ਲੋਕਾ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਫੌਗਿਗ ਕਰਾਉਂਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਂਗੂ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਹੋ ਸਕੇ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਇਸ ਮੌਕੇ ਐਸ.ਡੀ.ਐਮ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿੰਮਾਸ਼ੂ ਗੁਪਤਾ, ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
No comments:
Post a Comment