Friday, June 24, 2022

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

 ਐਸ.ਏ.ਐਸ ਨਗਰ 24 ਜੂਨ : ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ ਮਿਥੇ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ । 



                ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ । ਉਨ੍ਹਾਂ ਕਿਹਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਤਹਿਸੀਲ ਦਫਤਰਾਂ ਵਿੱਚ ਆਏ ਲੋਕਾਂ ਲਈ ਪਾਣੀ ਆਦਿ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋਕਿ ਕਿਸੇ ਵਿਅਕਤੀ ਨੂੰ ਕੋਈ ਮੁਸਕਿਲ ਪੇਸ਼ ਨਾ ਆਵੇ।  


      ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ।  ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੱਧਰ ਤੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸਨੂੰ ਹੱਲ ਕੀਤਾ ਜਾ ਸਕੇ।


         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ, ਐਸ.ਡੀ.ਐਮ.ਮੁਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ.ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਜ਼ਿਲੇ ਦੇ ਮਾਲ ਅਫ਼ਸਰ ਅਤੇ ਹੋਰ  ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger