ਐਸ.ਏ.ਐਸ ਨਗਰ, 24 ਜੂਨ : ਜਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਅੱਜ ਵਿਸੇਸ਼ ਮੀਟਿੰਗ ਕੀਤੀ । ਇਹ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ। ਜਿਲ੍ਹੇ ਦੇ ਖੇਡ ਵਿਭਾਗ ਨੂੰ ਕਿਹਾ ਕਿ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ ਜਾਣ ਤਾਂ ਲੋਕ ਖੇਡਾਂ ਵੱਲ ਪ੍ਰੇਰਿਤ ਹੋ ਸਕਣ।
ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਕਿਹਾ ਕਿ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਲ੍ਹੇ ਅੰਦਰ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਕਰਨ ਲਈ ਖੇਡ ਵਿਭਾਗ ਨਾਲ ਮਿਲ ਕੇ 4-5 ਕਿਲੋਮੀਟਰ ਦੀ ਦੂਰੀ ਦੇ ਘੇਰੇ ‘ਚ ਪਿੰਡਾਂ ਦੇ ਕਲੱਸਟਰ ਬਣਾ ਕੇ ਨੌਜਵਾਨਾ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਸਕੂਲਾਂ ਦੇ ਵੱਡੇ ਗਰਾਉਡਾਂ ਦੀ ਪਹਿਚਾਣ ਕੀਤੀ ਜਾਵਗੀ ਅਤੇ ਉਂਨ੍ਹਾਂ ਨੂੰ ਵਧੀਆ ਢੰਗ ਨਾਲ ਹਰਾ-ਭਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗਰਾਉਡਜ਼ ਖੋਲਣ ਲਈ ਪ੍ਰੋਪਜ਼ਲ ਤਿਆਰ ਕਰਨ ਲਈ ਕਿਹਾ ਤਾਂ ਜੋ ਆਮ ਪਬਲਿਕ ੳਸ ਜਗ੍ਹਾਂ ਤੇ ਸੈਰ-ਸਪਾਟਾ ਕਰ ਸਕੇ ਅਤੇ ਬੱਚਿਆਂ ਵੱਲੋਂ ਗਰਾਊਂਡ ਨੂੰ ਖੇਡਾਂ ਲਈ ਵਰਤਿਆ ਜਾ ਸਕੇ। ਉਨਾਂ ਕਿਹਾ ਕਿ ਇਹਨਾਂ ਗਰਾਉਡਜ਼ ਦੀ ਸਮੇਂ ਸਮੇਂ ਤੇ ਸਾਫ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਅੰਤਰਰਾਸਟਰੀ ਨਸ਼ਾ ਵਿਰੋਧੀ ਦਿਵਸ ਨੂੰ ਮਨਾਉਣ ਅਤੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਿਆ ਜਾਵੇ ਤਾਂ ਜੋ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨਾਂ ਕਿਹਾ ਕਿ ਜ਼ਿਲ੍ਹਾ ਖੇਡ ਵਿਭਾਗ ਨਾਲ ਮਿਲ ਕੇ ਵਧੀਆਂ ਕਾਰਗੁਜ਼ਾਰੀ ਕਰ ਰਹੇ ਪਿੰਡਾਂ ਦੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ ਜਾਣ ਤਾਂ ਜੋ ਆਮ ਲੋਕ ਵੀ ਖੇਡਾਂ ਵੱਲ ਉਤਸ਼ਾਹਿਤ ਹੋ ਸਕਣ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਮਰਦੀਪ ਸਿੰਘ ਗੁਜ਼ਰਾਲ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ, ਐਸਡੀਐਮ ਮੋਹਾਲੀ ਸ਼੍ਰੀ ਹਰਬੰਸ ਸਿੰਘ, ਐਸਡੀਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸਡੀਐਮ ਡੇਰਾਬਸੀ ਸ੍ਰੀ ਹਿੰਮਾਂਸ਼ੂ ਗੁਪਤਾ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜਰ ਸਨ।
No comments:
Post a Comment