Monday, June 27, 2022

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਇੱਕ ਨੰਬਰ ਸੂਬਾ ਬਣਾਉਣ ਲਈ ਵਚਨਬੱਧ -ਬੱਬੀ ਬਾਦਲ

ਮੋਹਾਲੀ, 27 ਜੂਨ  : ਭਗਵੰਤ ਮਾਨ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਇੱਕ ਨੰਬਰ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਵਧੀਆਂ ਸਟੇਡੀਅਮ, ਕੋਚ ਤੇ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਮੁਹੱਈਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮੋਹਾਲੀ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵੱਜੋਂ ਹਜ਼ਾਰੀ ਲਗਵਾਉਂਦਿਆਂ ਆਖੇ। ਉਨ੍ਹਾਂ ਕਿਹਾ ਕਿ ਖੇਡਾਂ ਇਨਸਾਨ ਨੂੰ ਜਿੱਥੇ ਜੀਵਨ ਪ੍ਰਤੀ ਚੰਗਾ ਨਜ਼ਰੀਆ ਰੱਖਣ ਨੂੰ ਪ੍ਰੇਰਿਤ ਕਰਦੀਆਂ ਹਨ ਉੱਥੇ ਬਿਮਾਰੀਆਂ ਤੋਂ ਦੂਰ ਤਦਰੁੰਸਤ ਜੀਵਨ ਜਿਊਣ ਵਿੱਚ ਸਹਾਈ ਹੁੰਦੀਆਂ ਹਨ।

ਬੱਬੀ ਬਾਦਲ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿਛਲੀਆਂ ਸਰਕਾਰਾਂ ਫੇਲ ਸਾਬਿਤ ਹੋਈਆਂ ਹਨ ਜਿਸ ਕਰਕੇ ਸਾਡਾ ਪੰਜਾਬ ਖੇਡਾਂ ਵਿੱਚ ਪਿੱਛੜ ਗਿਆ ਹੈ ਉਨ੍ਹਾਂ ਕਿਹਾ ‌ ਭਗਵੰਤ ਮਾਨ ਸਰਕਾਰ ਵਿੱਚ ਨੋਜਵਾਨਾਂ ਨੂੰ ਖੇਡਾਂ ਦੇ ਸਮਾਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਆਏ ਮਹਿਮਾਨਾਂ, ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਬਿੰਦਰ, ਰਘਬੀਰ ਸਿੰਘ, ਮਨਜੋਤ ਸਿੰਘ, ਗੁਰਜੰਟ ਸਿੰਘ ਕੰਡਾਲਾ, ਤਰਨਜੋਤ ਸਿੰਘ, ਅਮਨਦੀਪ ਸਿੰਘ,ਲੱਕੀ,ਰਜਤ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ, ਬਲਵਿੰਦਰ ਸਿੰਘ, ਕੰਵਲਜੀਤ ਸਿੰਘ,ਅਮਨ, ਤਲਵਿੰਦਰ ਸਿੰਘ, ਗੁਰਦੀਪ ਸਿੰਘ ਕੰਬਾਲਾ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪਾਲ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ- ਜੇਤੂ ਟੀਮ ਨਾਲ  ਆਪ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger