SBP GROUP

SBP GROUP

Search This Blog

Total Pageviews

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ ਸਾਂਝੇ ਤੌਰ ਤੇ ਯਤਨ ਕਰਨ ਦੀ ਲੋੜ:ਡਿਪਟੀ ਕਮਿਸ਼ਨਰ

ਐਸ ਏ ਐਸ ਨਗਰ, 06 ਜੂਨ  : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਨਸੂਨ ਦੇ ਸੀਜ਼ਨ ਵਿੱਚ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ।    

ਮੀਟਿੰਗ ਮਗਰੋਂ ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਡੇਂਗੂ ਅਤੇ ਚਿਕੁਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ ਅਤੇ ਹੈਲਥ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਦੌਰਾਨ ਕੂਲਰ ਅਤੇ ਕੰਨਟੇਨਰ ਚੈੱਕ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਊ ਅਤੇ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਕਿ ਡੇਂਗੂ ਅਤੇ ਚਿਕਨਗੁਨੀਆਂ ਦੇ ਕੇਸਾਂ ਦੀ ਸੂਚਨਾ 24 ਤੋਂ 48 ਘੰਟਿਆਂ ਦੇ ਅੰਦਰ ਅੰਦਰ ਸਿਵਲ ਸਰਜਨ ਨੂੰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਰੇ ਸ਼ੱਕੀ ਮਰੀਜਾਂ ਦਾ ਬਲੱਡ ਸੈਂਪਲ ਈ.ਐਲ.ਆਈ.ਐਸ.ਏ ਟੈਸਟ ਨਾਲ ਕੰਨਫਰਮ ਕਰਨਾ ਜ਼ਰੂਰੀ ਹੈ ਇਹ ਟੈਸਟ ਸਰਕਾਰੀ ਹਸਤਪਤਾਲ ਫੇਜ-6 ਮੋਹਾਲੀ, ਐਚ.ਡੀ.ਐਚ, ਡੇਰਾਬੱਸੀ ਅਤੇ ਐਸ.ਡੀ.ਐਚ, ਖਰੜ ਵਿਖੇ ਮੁਫਤ ਕੀਤੇ ਜਾਂਦੇ ਹਨ। 

ਇਸ ਤੋਂ ਇਲਾਵਾ ਸ੍ਰੀ ਤਲਵਾੜ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਗਠਿਤ ਟੀਮਾਂ ਵਿੱਚ ਵੀ ਵਾਧਾ ਕੀਤਾ ਜਾਵੇ ਜੋ ਕਿ ਘਰ ਘਰ ਜਾਣਗੀਆਂ ਅਤੇ ਵੱਖ ਵੱਖ ਦਫਤਰਾਂ ਅਤੇ ਪ੍ਰਾਈਵੇਟ ਅਦਾਇਰਿਆਂ ਵਿੱਚ ਇਹਨਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੀਆਂ। ਇਸ ਤੋਂ ਇਲਾਵਾ ਇਹ ਟੀਮਾਂ ਖੜੇ ਪਾਣੀ ਵਿਚਲੇ ਪੈਦਾ ਹੋ ਰਹੇ ਡੇਂਗੂ ਦੇ ਲਾਰਵੇ ਨੂੰ ਵੀ ਚੈਕ ਕਰਨਗੀਆਂ। ਉਨਾਂ ਕਿਹਾ ਕਿ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਥਾਂ ਨਾਲ ਸਬੰਧਤਾਂ ਦਾ ਚਾਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਦਿਨ ਵਿੱਚ ਦੋ ਬਾਰ ਫੋਗਿੰਗ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੇ ਖਾਤਮੇ ਲਈ ਸਾਂਝੇ ਤੋਂਰ ਸਹਿਯੋਗ ਦੇਣ । ਉਨਾਂ ਕਿਹਾ ਕਿ ਕੂਲਰਾਂ, ਟਾਈਰਾਂ, ਫਰੀਜਾਂ ਦੀ ਟਰੇਆਂ, ਗਮਲਿਆਂ ਅਤੇ ਟੁਟੀਆਂ ਫੁਂਟੀਆਂ ਵਸਤਾਂ ਵਿੱਚ ਮੱਛਰਾਂ ਦਾ ਵੱਧ ਪ੍ਰਜਣਨ ਹੁੰਦਾ ਹੈ ਇਸ ਲਈ ਇਹਨਾਂ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। 

ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸਨਰ (ਅਰਬਨ) ਸ੍ਰੀਮਤੀ ਪੂਜਾ ਐਸ.ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਰੂਰਲ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ ਮੁਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger