SBP GROUP

SBP GROUP

Search This Blog

Total Pageviews

ਐੱਸ ਐੱਮ ਓ ਬੂਥਗਡ਼੍ਹ ਵਲੋੋਂ ਡੇਂਗੂ ਤੇ ਮਲੇਰੀਆ ਬੀਮਾਰੀਆਂ ਦੀ ਰੋਕਥਾਮ ਲਈ ਯਤਨ ਹੋਰ ਤੇਜ਼ ਕੀਤੇ ਜਾਣ ਲਈ ਮੀਟਿੰਗ

ਐਸ.ਏ.ਐਸ ਨਗਰ/ਬੂਥਗੜ੍ਹ, 07 ਜੂਨ  : ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੋਵਿਡ ਟੀਕਾਕਰਨ ਲਈ ਲੋਕਾਂ ਉਤਸ਼ਾਹਤ ਕਰਨ ਦੇ ਮੰਤਵ ਨਾਲ ਐਸ.ਐਮ.ਓ, ਬੂਥਗੜ ਡਾ.ਅਲਕਜੋਤ ਕੌਰ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਡਾਕਟਰਾਂ, ਸੀ.ਐਚ.ਓ, ਹੈਲਥ ਸੁਪਰਵਾਇਜ਼ਰ, ਏ.ਐਨ.ਐਮ ਸਮੇਤ ਸਮੂਹ ਸਟਾਫ਼ ਨੇ ਹਿੱਸਾ ਲਿਆ।



  ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.ਅਲਕਜੋਤ ਕੌਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਬੀਮਾਰੀਆਂ ਦੀ ਰੋਕਥਾਮ ਲਈ ਯਤਨ ਹੋਰ ਤੇਜ਼ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਬਹੁਤ ਅਹਿਮ ਰੋਲ ਨਿਭਾਉਂਦੀ ਹੈ ਜਿਸ ਕਾਰਨ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਹੋਰ ਅਸਰਦਾਰ ਢੰਗ ਨਾਲ ਦੱਸਿਆ ਜਾਵੇ।  ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਡੇਂਗੂ ਬੁਖ਼ਾਰ ਦਾ ਕੇਸ ਸਾਹਮਣੇ ਆਵੇ, ਉਥੇ ਪਹੁੰਚ ਕੇ ਤੁਰੰਤ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇ। ਕੋਵਿਡ ਟੀਕਾਕਰਨ ਬਾਰੇ ਗੱਲ ਕਰਦਿਆਂ ਐਸ.ਐਮ.ਓ. ਨੇ ਕਿਹਾ ਕਿ 6 ਜੂਨ ਤੋਂ ‘ਹਰ ਘਰ ਦਸਤਕ’ ਮੁਹਿੰਮ ਮੁੜ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਾਮੇ ਘਰ ਘਰ ਜਾ ਕੇ ਲਾਭਪਾਤਰੀਆਂ ਦਾ ਟੀਕਾਕਰਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਉਤਸ਼ਾਹਤ ਕੀਤਾ ਜਾਵੇ ਜਿਨ੍ਹਾਂ ਨੇ ਹਾਲੇ ਤਕ ਟੀਕਾਕਰਨ ਨਹੀਂ ਕਰਵਾਇਆ ਜਾਂ ਦੂਜਾ ਜਾਂ ਤੀਜਾ ਟੀਕਾ ਨਹੀਂ ਲਗਵਾਇਆ।


 ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


*ਡੇਂਗੂ ਬੁਖ਼ਾਰ ਦੇ ਲੱਛਣ*

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

No comments:


Wikipedia

Search results

Powered By Blogger