ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ
ਮੋਹਾਲੀ 03 ਜੂਨ : ਸਾਲ 1962, 1965 ਅਤੇ 1971 ਦੀਆਂ ਹਿੰਦੁਸਤਾਨ, ਪਾਕਿਸਤਾਨ ਅਤੇ ਚੀਨ ਨਾਲ ਹੋਈਆਂ ਜੰਗਾਂ ਵਿੱਚ ਜੋ ਪੰਜਾਬ ਦੇ ਸ਼ਹੀਦ ਹੋਏ ਨੌਜਵਾਨਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਨੂੰ 10 ਏਕੜ ਜਮੀਨ ਦੇਣ ਦਾ ਵਾਅਦਾ ਸਮੇਂ ਦੀਆਂ ਸਰਕਾਰਾਂ ਵੱਲੋਂ ਹਾਲੇ ਤੱਕ ਨਹੀਂ ਨਿਭਾਇਆ ਗਿਆ।
ਇਹ ਗੱਲ ਸ਼ਹੀਦ ਪਰਿਵਾਰਾਂ ਦੇ ਮੈਂਬਰ ਕਰਨੈਲ ਸਿੰਘ ਬੈਦਵਾਣ ਐਡਵੋਕੇਟ - ਪ੍ਰਧਾਨ ਸ਼ਹੀਦ ਪਰਿਵਾਰ- ਸਾਬਕਾ ਸਰਵਿਸਮੈਨ ਏਅਰਫੋਰਸ ਨੇ ਕਹੀ । ਸ਼ਹੀਦ ਹੋਏ ਪਰਿਵਾਰਾਂ ਨਾਲ ਸਬੰਧਤ ਸੰਸਥਾ ਦੇ ਮੈਂਬਰ ਅੱਜ ਮੁਹਾਲੀ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਤੋਂ ਸਹਿ- ਇੰਚਾਰਜ -ਕੁਲਵੰਤ ਸਿੰਘ ਨੂੰ ਮਿਲੇ ਤੇ ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਕੋਲੋਂ ਇਹ ਮੰਗ ਕੀਤੀ ਕਿ ਉਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਕੋਲੋਂ ਉਨ੍ਹਾਂ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦੀ ਗੱਲ ਪਹੁੰਚਾਉਣ ਅਤੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਵਾਉਣ ।
ਸ਼ਹੀਦ ਪਰਿਵਾਰਾਂ ਦੇ ਮੈਂਬਰ ਨੇ ਵਿਧਾਇਕ ਕੁਲਵੰਤ ਸਿੰਘ ਧਿਆਨ ਵਿੱਚ ਲਿਆਂਦਾ।
ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਪੱਸ਼ਟ ਕਿਹਾ ਕਿ ਉਹ ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਪੂਰੀ ਹਮਦਰਦੀ ਰੱਖਦੇ ਹਨ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਹਰ ਹੀਲੇ ਬਰਕਰਾਰ ਰਹਿਣਾ ਚਾਹੀਦਾ ਹੈ ਅਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਅਤੇ ਦਾਅਵੇ ਨੂੰ ਅਮਲੀ ਜਾਮਾ ਪਹਿਨਾਇਆ ਜਾਣਾ ਚਾਹੀਦਾ ਹੈ । ਅੱਜ ਇਨ੍ਹਾਂ ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਤਰਫੋਂ ਜੋ ਵੀ ਉਨ੍ਹਾਂ ਕੋਲ ਮੰਗਾਂ ਰੱਖੀਆਂ ਗਈਆਂ ਹਨ ਉਹ ਸਾਰੀਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ । ਤੇ ਇਹ ਗੱਲ ਜ਼ਿਕਰਯੋਗ ਹੈ ਕਿ
ਸਮੇਂ ਦੀਆਂ ਸਰਕਾਰਾਂ ਨੇ
ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਵਾਰਿਸਾਂ ਨੂੰ 10 ਏਕੜ ਜ਼ਮੀਨ ਦੇਣ ਦੇ ਐਲਾਨ ਕੀਤੇ ਸੀ। ਬਹੁਤ ਸਾਰੇ ਪਰਿਵਾਰਾਂ ਨੂੰ ਜ਼ਮੀਨ ਅਲਾਟ ਕਰ ਦਿੱਤੀ ਸੀ, ਪ੍ਰੰਤੂ ਕੁੱਝ ਪਰਿਵਾਰਾਂ ਨੂੰ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਜ਼ਮੀਨ ਅਲਾਟ ਨਹੀਂ ਕੀਤੀ ਗਈ। ਅਜਿਹੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦੀ ਸੰਖਿਆਂ 161 ਹੈ। ਇਸ ਮੌਕੇ ਤੇ ਗੁਰਮੀਤ ਸਿੰਘ ਕਾਕਾ, ਇੰਦਰਜੀਤ ਲਾਂਡਰਾਂ, ਹਰਨੇਕ ਸਿੰਘ ਕੰਡਾਲਾ, ਕਰਨੈਲ ਸਿੰਘ' ਸੁਰਜੀਤ ਕੌਰ- ਅਲਹੌਰਾਂ ਖੁਰਦ ਅਤੇ ਹਰਨੇਕ ਸਿੰਘ ਅਗਾਂਹਪੁਰ ਸਮੇਤ ਕਈ ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ । ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਕੁਲਵੰਤ ਸਿੰਘ ਵਿਧਾਇਕ ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਸ਼ਹੀਦ ਪਰਿਵਾਰਾਂ ਆਸ਼ਰਿਤਾਂ ਦੇ ਕਿਸੇ ਵੀ ਸਰਕਾਰ ਨੇ ਬਾਂਹ ਨਹੀਂ ਫੜੀ ਤਾਂ ਮਜਬੂਰ ਹੋ ਕੇ 11 ਅਪ੍ਰੈਲ 2016 ਨੂੰ ਪਟਿਆਲਾ ਡੀ.ਸੀ. ਆਫਿਸ ਤੇ ਧਰਨਾ ਲਾਇਆ। ਉਥੇ ਆਮ ਆਦਮੀ ਪਾਰਟੀ ਦੇ ਆਗੂ - ਧਰਮਵੀਰ ਸਿੰਘ ਅਤੇ ਡਾ. ਬਲਵੀਰ ਸਿੰਘ ਐਮ.ਐਲ.ਏ. ਆਮ ਆਦਮੀ ਪਾਰਟੀ ਨੇ ਇਹ ਭਰੋਸਾ ਦਿਵਾਇਆ ਸੀ ਕਿ ਜਦੋਂ ਸਾਡੀ ਸਰਕਾਰ ਬਣ ਗਈ ਤਾਂ ਇਹ ਸ਼ਹੀਦ ਪਰਿਵਾਰਾਂ ਦੀ ਮਦਦ ਕਰਾਂਗੇ। ਜਦੋਂ ਅਸੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਸੀ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਵੀ ਇੱਕਲੇ-ਇੱਕਲੇ ਸ਼ਹੀਦ ਪਰਿਵਾਰ ਦੇ
ਮੈਂਬਰਾਂ ਨੂੰ ਮਿਲੇ ਅਤੇ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਸਰਕਾਰ ਆਈ ਤਾਂ ਉਹ ਸ਼ਹੀਦ ਪਰਿਵਾਰਾਂ ਦੇ ਵਾਰਿਸਾਂ ਨੂੰ 1-1 ਕਰੋੜ ਰੁਪਏ ਦੇਣਗੇ। ਪ੍ਰੰਤੂ ਕਾਂਗਰਸ ਸਰਕਾਰ 5 ਸਾਲ ਰਹੀ ਅਤੇ ਉਹਨਾਂਨੇ ਸਾਡੀ ਬਾਂਹ ਨਹੀਂ ਫੜੀ।
ਜੰਗੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਨੇ ਵੀ ਚੋਣਾਂ ਦੌਰਾਨ ਜਲਸਿਆਂ ਵਿੱਚ ਇਹ ਵਾਅਦਾ ਕੀਤਾ ਸੀ ਕਿ ਜੰਗੀ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਵਾਂਗੇ। ਪ੍ਰੰਤੂ ਆਮ ਆਦਮੀ ਸਰਕਾਰ ਨੇ ਸ਼ਹੀਦ ਪਰਿਵਾਰਾਂ ਨੂੰ ਕੁੱਝ ਨਹੀਂ ਦਿੱਤਾ। ਆਮ ਆਦਮੀ ਸਰਕਾਰ ਨੇ ਕੇਵਲ ਮੌਜੂਦਾ ਜੰਗੀ ਸ਼ਹੀਦਾਂ ਅਤੇ ਪੁਲਿਸ ਦੇ ਨੌਜਵਾਨਾਂ ਨੂੰ 1-1 ਕਰੋੜ ਰੁਪਏ ਦੀ ਰਾਸ਼ੀ ਦੇਣੀ ਪ੍ਰਵਾਨ ਕੀਤੀ ਗਈ।
No comments:
Post a Comment