Saturday, July 2, 2022

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ,ਰੈਲੀਆਂ ਕਰਨ ਉਤੇ ਪਾਬੰਦੀ

ਐਸ.ਏ.ਐਸ.ਨਗਰ, 01 ਜੁਲਾਈ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।


          ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 29 ਅਗਸਤ 2022 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

ਸ੍ਰੀ ਤਲਵਾੜ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਂਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger