Saturday, July 2, 2022

ਸਿਖਲਾਈ ਉਪਰੰਤ ਡੇਅਰੀ ਕਰਜ਼ੇ ਤੇ ਦਿੱਤੀ ਜਾਵੇਗੀ ਜਨਰਲ ਨੂੰ 25 ਅਤੇ ਅਨੁਸੂਚਿਤ ਜਾਤੀ ਨੂੰ 33 ਫੀਸਦ ਸਬਸਿਡੀ

 ਐਸ.ਏ.ਐਸ. ਨਗਰ 01 ਜੁਲਾਈ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ ਪੰਜਵਾਂ ਬੈਚ 11 ਜੁਲਾਈ  ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।  

         


    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ। ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ 98784-41386 ਤੇ ਸੰਪਰਕ ਕਰ ਸਕਦੇ ਹਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger