ਐਸ.ਏ.ਐਸ ਨਗਰ 19 ਜੁਲਾਈ : ਡਿਪਟੀ
ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸੇਵਾ ਕੇਂਦਰ ਫੇਜ਼-5 ’ਚ ਸਥਾਪਤ ਆਮ ਆਦਮੀ
ਕਲੀਨਿਕ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਕੀਤੇ
ਗਏ ਕੰਮਾਂ ਦਾ ਜਾਇਜਾ ਲਿਆ ਗਿਆ । ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਵਾਸੀਆ ਨੂੰ ਬਿਹਤਰ
ਸਿਹਤ ਸੇਵਾਵਾਂ ਮੁਹੱਈਆ ਕਰਵਾਉਂਣ ਦੇ ਮੰਤਵ ਨਾਲ 15 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀ
ਸ਼ੁਰੂਆਤ ਕੀਤੀ ਜਾ ਰਹੀ ਹੈ ।
ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ
ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਦੇ
ਉਲੀਕੇ ਗਏ ਪ੍ਰੋਗਰਾਮ ਤਹਿਤ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ
ਜਿਲ੍ਹੇ ਅੰਦਰ ਸਥਿਤ ਸੇਵਾ ਕੇਂਦਰਾਂ ’ਚ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਤਾਂ ਜੋ
ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾ ਲੈਣ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ
ਨਾ ਕਰਨਾ ਪਵੇਂ ।
ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨਾਗਰਿਕਾ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤੱਤਪਰ ਹੈ। ਉਨ੍ਹਾਂ ਕਿਹਾ ਇਹ ਸਰਕਾਰ ਦਾ ਨਵਾਂ ਤੇ ਮਹੱਤਵਪੂਰਨ ਸਿਹਤ ਉਪਰਾਲਾ ਹੈ ਜਿਸ ਤਹਿਤ ਲੋਕਾਂ ਨੂੰ ਆਸਾਨੀ ਨਾਲ ਬੁਨਿਆਦੀ ਇਲਾਜ ਸੁਵਿਧਾਵਾਂ ਮਿਲ ਸਕਣਗੀਆਂ । ਉਨ੍ਹਾਂ ਦੱਸਿਆ ਇੱਥੇ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਲੈਬ ਟੈਸਟਿੰਗ ਅਤੇ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ ਡੀ ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ, ਪੀਡਬਲਯੂਡੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।


No comments:
Post a Comment