Monday, July 4, 2022

ਮੈਸਰਜ਼ ਡਾਊਨ ਟਾਊਨ ਓਵਰਸੀਜ਼ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

ਐਸ.ਏ.ਐਸ ਨਗਰ 04 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ,ਐਸ.ਸੀ.ਐਫ  ਨੰਬਰ 31,ਦੂਜੀ ਅਤੇ ਤੀਜੀ ਮੰਜਿਲ, ਫੇਜ਼-3ਬੀ2,ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।




ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 13 ਨਵੰਬਰ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਸੀਨੀਅਰ ਕਪਤਾਨ ਪੁਲਿਸ,ਐਸ.ਏ.ਐਸ ਨਗਰ ਵੱਲੋਂ ਈਮੇਲ ਰਾਹੀ ਫਰਮ ਖਿਲਾਫ ਦਰਜ ਮੁੱਕਦਮਿਆ ਸਬੰਧੀ ਸੂਚਨਾ ਭੇਜੀ ਗਈ, ਜਿਸ ਮੁਤਾਬਿਕ ਉਕਤ ਫਰਮ ਖਿਲਾਫ ਐਫ.ਆਈ.ਆਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਅਧੀਨ ,ਥਾਣਾ-ਮਟੋਰ ਵਿਖੇ ਦਰਜ਼ ਹੈ।
ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾ ਦੀ ਉਲੰਘਣਾ ਕੀਤੀ ਜਾ ਰਹੀ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ  90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger