Monday, July 4, 2022

ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਵਰਤੀ ਜਾਵੇਗੀ : ਅਮਿਤ ਤਲਵਾੜ

ਐਸ.ਏ.ਐਸ ਨਗਰ 4 ਜੁਲਾਈ :   ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਮੁੱਖ ਤੌਰ ਤੇ ਸੰਜੀਦਾ ਖੇਤਰਾਂ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਪਾਣੀ ਦੇ ਸੈਪਲਾਂ ਦੀ ਟੈਸਟਿੰਗ,ਕੋਵਿਡ ਸੈਪਲਿੰਗ ਤੇ ਟੀਕਾਕਰਨ,ਪੋਲੀਓ ਵੈਕਸੀਨੇਸ਼ਨ,ਆਰ.ਬੀ.ਐਸ.ਕੇ ਪ੍ਰੋਗਰਾਮ, ਵੈਕਟਰ ਬੋਰਨ ਡਸੀਜਿਜ਼ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ ਆਦਿ ਦੀ ਸਮੀਖਿਆ ਕੀਤੀ ਗਈ ।
 



ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਤਲਵਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ  ਦੇ ਅਧਿਕਾਰੀਆਂ ਨੂੰ ਕਿਹਾ ਕਿ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ ( ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ) ਤਹਿਤ ਵੀ ਵੱਧ ਤੋਂ ਵੱਧ ਚਲਾਨਿੰਗ ਕੀਤੀ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿਸੇ ਵੀ ਸਥਿਤੀ ਵਿੱਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖਾਤਮੇ ਲਈ ਚੱਲ ਰਹੀ ਲੜਾਈ ਵਿੱਚ ਵੀ ਕੋਈ ਢਿੱਲ ਨਾ ਦਿੱਤੀ ਜਾਵੇ।
 
ਉਨ੍ਹਾਂ ਕਿਹਾ ਕਿ ਮੌਸਮ ਵਿੱਚ ਬਦਲਾਅ ਨਾਲ ਮੱਛਰਾਂ ਦਾ ਖ਼ਤਰਾ ਵਧ ਰਿਹਾ ਹੈ। ਇਸ ਲਈ ਉਨ੍ਹਾਂ ਘਰਾਂ ਦੀ ਚਲਾਨਿੰਗ ਦੇ ਨਾਲ ਫੌਗਿੰਗ ਅਤੇ ਘਰ -ਘਰ ਕੰਟੇਨਰ ਸਰਵੇਖਣ ਤੇਜ਼ ਕੀਤਾ ਜਾਵੇ, ਜਿੱਥੇ ਮੱਛਰਾਂ ਦਾ ਲਾਰਵਾ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਸਵੇਰ ਅਤੇ ਸ਼ਾਮ ਨੂੰ ਫੌਗਿੰਗ ਉਤੇ ਵੱਧ ਜ਼ੋਰ ਦਿੱਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਖੇਤਰਾਂ ਨੂੰ ਨਿਯਮਤ ਰੂਪ ਵਿੱਚ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੇ ਟੈਕਰਾਂ ਦੀ ਸਾਫ- ਸਫਾਈ ਕਰਵਾਈ ਜਾਵੇ ਅਤੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਜਾਣ। ।
 
ਉਨ੍ਹਾਂ ਅੱਗੇ ਕਿਹਾ ਕਿ ਨਾਲੀਆਂ ਦੇ ਨੇੜੇ ਮੈਡੀਸਨਲ ਪਾਊਡਰ ਦਾ ਛਿੜਕਾਅ ਕੀਤਾ ਜਾਵੇ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ, ਝੁੱਗੀਆਂ ਅਤੇ ਤੰਗ ਗਲੀਆਂ ਵਿੱਚ ਲਗਾਤਾਰ ਰੋਗਾਣੂ ਮੁਕਤ ਕਰਨ ਲਈ ਛਿੜਕਾਅ ਮੁਹਿੰਮ ਚਲਾਈ ਜਾਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ,ਐਸ.ਪੀ (ਹੈੱਡਕੁਆਟਰ)ਸ੍ਰੀ ਰਵਿੰਦਰ ਪਾਲ ਸਿੰਘ,ਐਸ.ਡੀ.ਐਮ.ਮੁਹਾਲੀ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ.ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ,ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger