Friday, July 8, 2022

ਮਹੀਨਾਵਾਰ ਮੀਟਿੰਗ ਦੌਰਾਨ ਸ੍ਰੀ ਅਮਿਤ ਤਲਵਾੜ ਵਲੋਂ ਮਾਲ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ

 ਐਸ.ਏ.ਐਸ. ਨਗਰ,08 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ  ਮਾਲ ਵਿਭਾਗ ਸਬੰਧੀ ਚਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ  ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।



         ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਮਹੀਨਾਵਾਰ ਮੀਟਿੰਗ ਦੌਰਾਨ ਈ.ਸੇਵਾ ਦੇ ਪੈਡਿੰਗ ਕੇਸਾਂ, ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਰੈਵਨਿਊ ਵਿਭਾਗ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਮਿਲੀਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਇਸ ਸੰਬਧੀ ਸਮੇਂ ਸਮੇਂ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।
         ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ । ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।
          ਮੀਟਿੰਗ ਵਿੱਚ ਸ੍ਰੀਮਤੀ ਅਮਰਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਰਵਿੰਦਰ ਸਿੰਘ ਐੱਸ ਡੀ ਐੱਮ ਖਰੜ, ਸ੍ਰੀ ਹਿੰਮਾਸ਼ੂ ਗੁਪਤਾ ਐਸ.ਡੀ.ਐਮ. ਡੇਰਾਬੱਸੀ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ  l

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger