ਐਸ.ਏ.ਐਸ.ਨਗਰ, 26 ਜੁਲਾਈ : ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਸ਼੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਅਤੇ ਸ੍ਰੀਮਤੀ ਪੂਜਾ ਸਿਆਲ, ਏ.ਡੀ.ਸੀ.ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਟੇਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਉਨ੍ਹਾਂ ਵਲੋਂ ਐਨ.ਜੀ.ਟੀ ਨਿਗਰਾਨੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਨਾਲ ਸਬੰਧਤ ਵੱਖ-ਵੱਖ ਮਾਮਲਿਆਂ 'ਤੇ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੇ ਜ਼ਿਲ੍ਹੇ ਵਿੱਚ ਸਿੰਗਲ ਯੂਜ਼ਡ ਪਲਾਸਟਿਕ ਬੈਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਅਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ। ਇਸ ਸਬੰਧੀ ਉਨ੍ਹਾਂ ਨੇ ਸਥਾਨਕ ਸੰਸਥਾਵਾਂ, ਗਮਾਡਾ ਅਤੇ ਪੀਪੀਸੀਬੀ ਦੇ ਅਧਿਕਾਰੀਆਂ ਨੂੰ ਸਥਾਨਕ ਗੈਰ ਸਰਕਾਰੀ ਸੰਗਠਨਾਂ, ਸੈਲਫ ਹੈਲਪ ਗਰੁੱਪਾਂ ਨਾਲ ਜੁੜਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਆਪਣੇ ਦਫ਼ਤਰ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਘੋਸ਼ਿਤ ਕਰਨ ਲਈ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਵਲੋਂ ਸਥਾਨਕ ਸੰਸਥਾਵਾਂ, ਗਮਾਡਾ, ਪੀ.ਐਸ.ਆਈ.ਈ.ਸੀ ਅਤੇ ਪੀ.ਡਬਲਯੂ.ਐਸ.ਐਸ.ਬੀ. ਦੁਆਰਾ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸ.ਟੀ.ਪੀ. ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਲੈਗੇਸੀ ਵੇਸਟ, ਲੀਚੇਟ, ਉਸਾਰੀ ਅਤੇ ਢਾਹੁਣ ਵਾਲੇ ਵੇਸਟ ਅਤੇ ਈ-ਵੇਸਟ ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜ਼ਰਾਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸ੍ਰੀਮਤੀ ਪੂਜਾ ਐਸ. ਗਰੇਵਾਲ ਅਤੇ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


No comments:
Post a Comment