ਖਰੜ, 02 ਜੁਲਾਈ : ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਜੀ ਦੇ ਦਿਸ਼ਾਂ ਨਿਰਦੇਸ਼ਾਂ ਤੇ ਨਗਰ ਪੰਚਾਇਤ ਘੜੂੰਆਂ ਵਿੱਚ ਸਫ਼ਾਈ ਦਾ ਕੰਮ ਸ਼ੁਰੂ ਹੋਇਆ ਤਾਂ ਜੋ ਪਿੰਡ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਟੀਮ ਦੇ ਮੈਂਬਰ ਗਗਨਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੋਹਣ ਸਿੰਘ ਬੰਟੀ, ਦਲਜੀਤ ਸਿੰਘ ਬੰਟੀ, ਜਗਤਾਰ ਸਿੰਘ ਘੜੂੰਆਂ,ਸੋਹਣ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ,ਹਰਪਾਲ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਨੇ ਦੱਸਿਆ ਕਿ
ਹਲਕਾ ਵਿਧਾਇਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਗਰ ਪੰਚਾਇਤ ਘੜੂੰਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ ਜਿਸ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡ ਵਿੱਚ ਮਸ਼ੀਨਾਂ ਅਤੇ ਲੇਬਰ ਦੇ ਸਹਿਯੋਗ ਨਾਲ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਬਰਸਾਤ ਦੇ ਸੀਜ਼ਨ ਵਿੱਚ ਪਾਣੀ ਦੀ ਨਿਕਾਸੀ ਹੋ ਸਕੇ ਇਹਨਾਂ ਆਗੂਆਂ ਨੇ ਦੱਸਿਆ ਕਿ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਜੀ ਦੀ ਅਗਵਾਈ ਵਿੱਚ ਪਿੰਡ ਦੇ ਹੋ ਰਹੇ ਵਿਕਾਸ ਕਾਰਜਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ ।ਇਸ ਮੌਕੇ ਪਿੰਡ ਵਾਸੀਆਂ ਅਤੇ ਆਪ ਵਲੰਟੀਅਰਾ ਨੇ ਹਲਕਾ ਵਿਧਾਇਕ ਦਾ ਧੰਨਵਾਦ ਵੀ ਕੀਤਾ।
ਫੋਟੋ ਕੈਪਸਨ -ਪਿੰਡ ਘੜੂੰਆਂ ਵਿਚ ਚੱਲ ਰਹੀ ਸਫ਼ਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਤਾਰ ਸਿੰਘ ਘੜੂੰਆਂ ਤੇ ਆਪ ਵਲੰਟੀਅਰ ।
No comments:
Post a Comment