ਚੰਡੀਗੜ੍ਹ, 4 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵਿਸਥਾਰ ਕੀਤਾ ਗਿਆ। ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ 5 ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ।
ਪੰਜਾਬ ਦੇ ਰਾਜਪਾਲ ਵੱਲੋਂ 5 ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ। ਅੱਜ ਦੇ ਸਹੁੰ ਚੁੱਕ ਸਮਾਗਮ ਵਿੱਚ ਅਮਨ ਅਰੋੜਾ ਨੇ ਪਹਿਲਾ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਇਲਾਵਾ ਨਵੇਂ ਮੰਤਰੀਆਂ ਵਿੱਚ ਇੰਦਰਬੀਰ ਸਿੰਘ ਨਿੱਝਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘ ਜੋੜਾਮਾਜਰਾ ਅਤੇ ਅਨਮੋਲ ਗਗਨ ਮਾਨ ਨੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।


No comments:
Post a Comment