ਐਸ.ਏ.ਐਸ. ਨਗਰ 21 ਜੁਲਾਈ : 15 ਅਗਸਤ 2022 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਸਮਾਰੋਹ ਦੀਆਂ ਤਿਆਰੀਆਂ ਸਬੰਧੀ ਗਠਿਤ ਵੱਖ-ਵੱਖ ਕਮੇਟੀਆਂ ਦੇ ਕਨਵੀਨਰਾਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਇਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ -6 ਮੋਹਾਲੀ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਜਿੱਥੇ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨਾ ਹੈ, ਉਥੇ ਹੀ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਾ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੇ ਸੰਕਲਪ ਨੂੰ ਦਹੁਰਾਉਣਾ ਹੈ।
ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਬੀਐੱਸਐੱਫ, ਪੰਜਾਬ ਪੁਲਿਸ ਅਤੇ ਐੱਨਸੀਸੀ ਕੈਡਿਟਸ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਵੀ ਅਜ਼ਾਦੀ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ 'ਤੇ ਸੁਤੰਤਰਤਾ ਸੰਗਰਾਮੀਆਂ, ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਟਰੈਫਿਕ ਰੂਟ, ਮੋਬਾਇਲ ਪੁਲਿਸ ਪਾਰਟੀਆਂ ਬਣਾਈਆਂ ਜਾਣ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਿਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐੱਸਡੀਐੱਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment