ਕਿਹਾ, ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਣ ਨੂੰ ਬਣਾਏ ਜਾਵੇ ਯਕੀਨੀ
ਐਸ ਏ ਐਸ ਨਗਰ, 26 ਜੁਲਾਈ : ਡਿਪਟੀ
ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ
ਅੱਜ ਮਹੀਨਾਵਾਰ ਮੀਟਿੰਗ ਦੌਰਾਨ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ
ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ
ਮੁਤਾਬਿਕ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਭੇਜੇ ਜਾਣ ਦੀ ਨਿਰਦੇਸ਼
ਜਾਰੀ ਕੀਤੇ। ਅੱਜ ਦੀ ਇਸ ਸਮੀਖਿਆ ਮੀਟਿੰਗ ਵਿੱਚ ਪੇਂਡੂ ਖੇਤਰਾਂ ਵਿੱਚ ਚਲ ਰਹੇ ਵਿਕਾਸ
ਕਾਰਜਾਂ ਤੋਂ ਇਲਾਵਾ , ਪੀ.ਡਬਲਿਊ.ਡੀ., ਸਕੂਲਾਂ , ਪੀ.ਐਸ.ਪੀ.ਸੀ.ਐਲ., ਜ਼ਿਲ੍ਹਾ ਜੰਗਲਾਤ
ਦੇ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ
ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।
ਇਹ ਜਾਣਕਾਰੀ ਦਿੰਦਿਆ ਸ੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਡੀ.ਸੀ. ਸ੍ਰੀ ਅਮਿਤ ਤਲਵਾੜ ਵੱਲੋਂ ਬੀ.ਡੀ.ਪੀ.ਓਜ਼ ਨਾਲ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਰੂਰਲ ਮਿਸ਼ਨ, ਸਮਾਰਟ ਵਿਜੇਲ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਸ੍ਰੀਮਤੀ ਸਰਬਜੀਤ ਕੌਰ ਐਸ.ਡੀ.ਐਮ. ਮੋਹਾਲੀ , ਸ੍ਰੀ ਅਮਰਿੰਦਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸਮੂਹ ਬੀ.ਡੀ.ਪੀ.ਓਜ਼ ਸਮੇਤ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ, ਪੀ.ਡਬਲੀਊ.ਡੀ. ਵਿਭਾਗ ਦੇ ਐਕਸੀਅਨ ਅਤੇ ਹੋਰਨਾ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਸਨ।


No comments:
Post a Comment