ਖਰੜ, 22 ਜੁਲਾਈ : ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ। ਜਿਸ ਵਿਚ ਕਿ ਏਡੀਸੀ (ਡਿਵੈਲਮੈਂਟ) ਅਮਰਦੀਪ ਸਿੰਘ ਗੁਜਰਾਲ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਐਸਡੀਐਮ ਰਵਿੰਦਰ ਸਿੰਘ, ਬੀਡੀਪੀਓ ਖਰੜ ਮਹਿੰਦਰ ਸਿੰਘ, ਬੀਡੀਪੀਓ ਮਾਜਰੀ ਸਮੇਤ ਅਧਿਕਾਰੀ ਉਚੇਚੇ ਤੌਰ ਤੇ ਹਾਜ਼ਰ ਹੋਏ।
ਜ਼ਿਲ੍ਹਾ ਅਧਿਕਾਰੀਆਂ ਨਾਲ ਕੰਮਾਂ ਦੀ ਪ੍ਰਗਤੀ ਸਬੰਧੀ ਮੀਟਿੰਗ ਦੌਰਾਨ ਮੈਡਮ ਮਾਨ ਨੇ ਨਿਰਦੇਸ਼ ਦਿੱਤੇ ਕਿ ਅਧਿਕਾਰੀ ਇਨ੍ਹਾਂ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਕਾਰਜਾਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ। ਉਨ੍ਹਾਂ ਖ਼ਾਸ ਤੌਰ ਉਤੇ ਰਿਸਵਤ ਲੈਣ ਸਬੰਧੀ ਕਿਹਾ ਕਿ ਕੋਈ ਠੇਕੇਦਾਰ ਜਾਂ ਅਧਿਕਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸ਼ਖਤ ਐਕਸ਼ਨ ਲਿਆ ਜਾਵੇਗਾ।
ਇਸ ਮੌਕੇ ਮੈਡਮ ਮਾਨ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਖਰੜ ਹਲਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਹੱਲ ਸਬੰਧੀ ਵਿਉਂਤਬੰਦੀ ਕੀਤੀ ਗਈ, ਜਿਸ ਤੇ ਅਧਿਕਾਰੀਆਂ ਨੇ ਵੱਖ ਵੱਖ ਨੁਕਤੇ ਸਾਂਝੇ ਕੀਤੇ।ਇਸ ਦੌਰਾਨ ਖਰੜ, ਮਾਜਰੀ, ਕੁਰਾਲੀ, ਨਵਾਂ ਗਾਓਂ ਚਾਰ ਬਲਾਕਾਂ ਵਿਚ ਅੰਮ੍ਰਿਤ ਸਰੋਵਰ ਬਣਾਉਣ ਸੰਬੰਧੀ ਚਰਚਾ ਹੋਈ। ਇਸਦੇ ਨਾਲ ਹੀ ਖਰੜ ਹਲਕੇ ਦੇ ਜੋ ਵਿਕਾਸ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਵਾਰਤਾਲਾਪ ਹੋਈ।ਮੈਡਮ ਮਾਨ ਨੇ ਕਿਹਾ ਕਿ ਖਰੜ ਨੂੰ ਪੰਜਾਬ ਵਿਚੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਜੰਗੀ ਪੱਧਰ ਉਤੇ ਚੱਲ ਰਹੇ ਹਨ। ਇਨ੍ਹਾਂ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਚਲਦੀ ਰਹੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਸੇ ਪਿੰਡ ਵਿੱਚ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ ਤਾਂ ਉਸ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਆਪ ਵਲੰਟੀਅਰ ਹਾਜ਼ਰ ਸਨ।
.jpeg)

No comments:
Post a Comment